ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Tuesday, May 12, 2026 - 06:00 PM (IST)

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਲੰਧਰ- ਪੰਜਾਬ 'ਚ ਬੀਤੇ ਦਿਨਾਂ ਤੋਂ ਕੁਝ ਜ਼ਿਲ੍ਹਿਆਂ 'ਚ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਨਜ਼ਰ ਆਇਆ। ਇਸ ਦੌਰਾਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਸੁਹਾਵਨੇ ਮੌਸਮ ਦਾ ਆਨੰਦ ਲਿਆ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਸੂਬੇ 'ਚ ਅੱਜ ਤੋਂ 16 ਮਈ 2026 ਤੱਕ ਮੌਸਮ ਦੀ ਭਵਿੱਖਬਾਣੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਮੁਕਤਸਰ ਅਤੇ ਫਾਜ਼ਿਲਕਾ ਸਮੇਤ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਰਾਤ ਨੂੰ ਹਨ੍ਹੇਰੀ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ

ਉੱਥੇ ਹੀ 13 ਮਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਦੇ ਨਾਲ ਹੀ 14 ਮਈ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਜਦਕਿ 15 ਅਤੇ 16 ਮਈ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਤਾਪਮਾਨ 'ਚ ਵਾਧਾ ਹੋਵੇਗਾ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News