ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
Thursday, Apr 23, 2026 - 05:58 PM (IST)
ਜਲੰਧਰ- ਪੰਜਾਬ 'ਚ ਮੌਸਮ ਨਾਲ ਜੁੜੀ ਵੱਡੇ ਅਪਡੇਟ ਸਾਹਮਣੇ ਆਈ ਹੈ। 23 ਅਪ੍ਰੈਲ ਤੋਂ 27 ਅਪ੍ਰੈਲ ਤੱਕ ਮੌਸਮ 'ਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਅੱਜ ਯਾਨੀ 23 ਅਪ੍ਰੈਲ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਕੋਈ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
24 ਅਤੇ 25 ਅਪ੍ਰੈਲ ਨੂੰ ਦੱਖਣੀ ਅਤੇ ਪੱਛਮੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ (ਤਾਪ ਲਹਿਰ) ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤਾਪਮਾਨ 'ਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ ਅਤੇ ਰਾਤਾਂ ਵੀ ਗਰਮ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਵੱਧ ਅਹਿਸਾਸ ਹੋਵੇਗਾ।
ਇਹ ਵੀ ਪੜ੍ਹੋ- ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'
ਉੱਥੇ ਹੀ 26 ਅਪ੍ਰੈਲ ਨੂੰ ਮੌਸਮ ਦਾ ਰੁਖ ਇਕ ਦਮ ਬਦਲਣ ਦੇ ਆਸਾਰ ਹਨ। ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ (30–40 ਕਿਮੀ ਪ੍ਰਤੀ ਘੰਟਾ) ਚੱਲ ਸਕਦੀਆਂ ਹਨ। ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਇਸ ਦਾ ਅਸਰ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਇਹ ਮੌਸਮੀ ਗਤੀਵਿਧੀਆਂ ਹੋਰ ਵੱਧਣਗੀਆਂ। ਕਈ ਜ਼ਿਲ੍ਹਿਆਂ ਵਿੱਚ ਹਨ੍ਹੇਰੀ-ਤੂਫ਼ਾਨ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ। ਹਾਲਾਂਕਿ ਕੁਝ ਦੱਖਣੀ ਇਲਾਕਿਆਂ ਵਿੱਚ ਗਰਮੀ ਜਾਰੀ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
