ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
Monday, May 04, 2026 - 06:03 PM (IST)
ਜਲੰਧਰ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਕ ਵਾਰ ਫਿਰ ਸੂਬੇ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦੇ ਆਸਾਰ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਜ਼ਿਲ੍ਹਾਵਾਰ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਮਈ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹੇਗਾ। ਹਾਲਾਂਕਿ 5 ਤੋਂ 8 ਮਈ ਤੱਕ ਮੌਸਮ ਦੇ ਮਿਜਾਜ਼ 'ਚ ਵੱਡੇ ਬਦਲਾਅ ਦੇ ਆਸਾਰ ਹਨ। ਇਸ ਦੌਰਾਨ ਬਿਜਲੀ ਲਿਸ਼ਕਣ, ਤੇਜ਼ ਤੂਫ਼ਾਨੀ ਹਵਾਵਾਂ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
ਵਿਭਾਗ ਅਨੁਸਾਰ 5 ਮਈ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ (ਰੋਪੜ), ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਿਜਲੀ ਲਿਸ਼ਕਣ, ਹਲਕੀ ਬਾਰਿਸ਼ ਅਤੇ 40–50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ
ਇਸ ਦੇ ਨਾਲ ਹੀ 6 ਮਈ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਤੇਜ਼ ਹਵਾਵਾਂ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 7 ਅਤੇ 8 ਮਈ ਨੂੰ ਪੂਰੇ ਪੰਜਾਬ ਵਿੱਚ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਵੱਡੀ ਚੇਤਾਵਨੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
