ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ ਅਲਰਟ

Tuesday, Jun 30, 2026 - 06:15 PM (IST)

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ ਅਲਰਟ

ਜਲੰਧਰ: ਪੰਜਾਬ ਦੇ ਮੌਸਮ 'ਚ ਲਗਾਤਾਰ ਕੁਝ ਦਿਨਾਂ ਤੋਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਦੇ ਆਸਾਰ ਦੱਸੇ ਹਨ। ਅੱਜ ਸੂਬੇ ਦੇ ਕਈ ਇਲਾਕਿਆਂ 'ਚ ਮੌਸਮ ਸੁਹਾਵਣਾ ਹੋ ਗਿਆ ਹੈ। ਤੇਜ਼ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਠੰਡੀਆਂ ਹਵਾਵਾਂ ਨਾਲ ਤੁਰੰਤ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟੇ ਮੌਸਮ ਬਦਲਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ- ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ ਲਾਟਰੀ

ਵਿਭਾਗ ਨੇ 1 ਜੁਲਾਈ ਤੋਂ 4 ਜੁਲਾਈ ਤੱਕ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ 'ਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਲਿਸ਼ਕਣ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਉੱਥੇ ਹੀ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਜ਼ਿਲ੍ਹਿਆਂ 'ਚ 1 ਤੋਂ 4 ਜੁਲਾਈ ਤੱਕ ਕੋਈ ਚੇਤਾਵਨੀ ਨਹੀਂ ਹੈ। ਇੱਥੇ ਮੌਸਮ ਆਮ ਰਹਿਣ ਦੀ ਉਮੀਦ ਹੈ। 

ਇਹ ਵੀ ਪੜ੍ਹੋ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News