2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
Thursday, Feb 19, 2026 - 10:45 AM (IST)
ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ ਨੇ ਸ਼ਹਿਰ ਦੇ ਕਰੀਬ 2 ਲੱਖ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦਿੰਦਿਆਂ ਮੀਟਰ ਕਿਰਾਏ ਵਜੋਂ ਵਸੂਲੀ ਗਈ ਰਾਸ਼ੀ ਵਾਪਸ ਕਰ ਦਿੱਤੀ ਹੈ। ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਅਤੇ ਬਿਜਲੀ ਲੋਕਪਾਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕੰਪਨੀ ਨੇ ਇਹ ਰਿਫੰਡ ਸਿੱਧਾ ਖ਼ਪਤਕਾਰਾਂ ਦੇ ਬਿਜਲੀ ਖ਼ਾਤਿਆਂ ’ਚ ਜਮ੍ਹਾਂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਪੰਜਾਬ ਦੇ 51 ਫੀਸਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਇਹ ਫ਼ੈਸਲਾ ਰੈਗੂਲੇਟਰੀ ਅਥਾਰਟੀਆਂ ਵੱਲੋਂ ਮੀਟਰ ਕਿਰਾਇਆ ਖ਼ਤਮ ਕੀਤੇ ਜਾਣ ਦੇ ਬਾਵਜੂਦ ਲੰਬੇ ਸਮੇਂ ਤੱਕ ਕੀਤੀ ਗਈ ਵਸੂਲੀ ਦੇ ਵਿਰੋਧ ’ਚ ਆਇਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨ ਤੇ ਬਿਲਿੰਗ ਪ੍ਰਣਾਲੀ ’ਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਬੰਧੀ ਸਰਕਾਰ ਨੇ ਦਿੱਤਾ ‘ਹਿੱਟ ਲਿਸਟ’ ਦਾ ਹਵਾਲਾ
ਇਸ ਕਦਮ ਨਾਲ ਸ਼ਹਿਰ ਦੇ ਲੱਖਾਂ ਲੋਕਾਂ ਨੂੰ ਆਰਥਿਕ ਰਾਹਤ ਮਿਲੀ ਹੈ, ਜਿਸ ਨਾਲ ਬਿਜਲੀ ਵਿਭਾਗ ਤੇ ਨਵੀਂ ਕੰਪਨੀ ਦੀ ਕਾਰਜਪ੍ਰਣਾਲੀ ’ਤੇ ਉੱਠ ਰਹੇ ਸਵਾਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
