CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Tuesday, Jun 30, 2026 - 10:20 AM (IST)

CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਤਿੰਨ-ਭਾਸ਼ਾ ਨੀਤੀ ’ਤੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਨਾਲ 10ਵੀਂ ਅਤੇ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਬੋਰਡ ਨੇ ਸਾਫ਼ ਕੀਤਾ ਹੈ ਕਿ 10ਵੀਂ ਜਮਾਤ ਦੇ ਮੌਜੂਦਾ ਬੈਚ ’ਤੇ ਇਹ ਨਵਾਂ ਨਿਯਮ ਲਾਗੂ ਨਹੀਂ ਹੋਵੇਗਾ। ਉੱਥੇ ਹੀ ਇਸ ਸਮੇਂ 7ਵੀਂ, 8ਵੀਂ ਅਤੇ 9ਵੀਂ ਜਮਾਤ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਅੱਗੇ ਚੱਲ ਕੇ ਤੀਜੀ ਭਾਸ਼ਾ ਦੀ ਬੋਰਡ ਪ੍ਰੀਖਿਆ ਦੇਣ ਤੋਂ ਪੂਰੀ ਤਰ੍ਹਾਂ ਛੋਟ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP ਨੰਬਰਾਂ ਦੀ...

ਜ਼ਿਕਰਯੋਗ ਹੈ ਕਿ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਤਿੰਨ-ਭਾਸ਼ਾ ਨੀਤੀ ਨੂੰ ਲੈ ਕੇ ਇਹ ਨਿਰਦੇਸ਼ ਬੇਹੱਦ ਅਹਿਮ ਹਨ। ਸਭ ਤੋਂ ਵੱਡੀ ਖ਼ੁਸ਼ਖ਼ਬਰੀ ਉਨ੍ਹਾਂ ਵਿਦਿਆਰਥੀਆਂ ਲਈ ਹੈ, ਜੋ ਇਸ ਸਮੇਂ 10ਵੀਂ ਜਮਾਤ 'ਚ ਪੜ੍ਹਾਈ ਕਰ ਰਹੇ ਹਨ। ਬੋਰਡ ਨੇ ਸਾਫ਼ ਕਰ ਦਿੱਤਾ ਹੈ ਕਿ 10ਵੀਂ ਦੇ ਮੌਜੂਦਾ ਬੈਚ ਦੇ ਵਿਦਿਆਰਥੀਆਂ ’ਤੇ ਇਹ ਨਵੀਂ ਤਿੰਨ-ਭਾਸ਼ਾ ਨੀਤੀ ਬਿਲਕੁਲ ਲਾਗੂ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਯਾਨੀ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਪੁਰਾਣੇ ਅਤੇ ਤੈਅਸ਼ੁਦਾ ਪੈਟਰਨ ’ਤੇ ਹੀ ਕਰਨੀ ਹੋਵੇਗੀ। ਉਨ੍ਹਾਂ ਲਈ ਕਿਸੇ ਵੀ ਨਵੇਂ ਨਿਯਮ ਦਾ ਕੋਈ ਬੰਧਨ ਨਹੀਂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News