ਪੰਜਾਬ ਦੇ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ! ਜਾਣੋ ਕੀ ਹੈ ਪੂਰਾ ਮਾਮਲਾ
Sunday, Mar 09, 2025 - 07:54 AM (IST)

ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੈਸਟ ਸਰਕਲ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ ਡਿਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਮਿੱਠੂ ਘੈਂਟ ਤੇ ਹੋਰ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਦੌਰਾਨ ਬਲਾਕ ਨੰਬਰ 21 ਅਤੇ 29 ਦੇ ਡਿਪੂ ਹੋਲਡਰਾਂ ਦੇ ਲਾਇਸੈਂਸ ਰਿਨਿਊ ਕਰਨ ਸਮੇਤ ਪਿਛਲੇ ਫੇਸ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲਾਭਪਾਤਰ ਪਰਿਵਾਰਾਂ ਨੂੰ ਵੰਡੀ ਗਈ ਕਣਕ ਦੀ ਮਾਰਜਿਨ ਮਨੀ ਜਾਰੀ ਕਰ ਕੇ 100 ਦੇ ਕਰੀਬ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮਿੱਠੂ ਘੈਂਟ, ਰਾਜ ਕੁਮਾਰ ਸ਼ਰਮਾ, ਹਰਦੀਪ ਸਿੰਘ ਦੀਪੀ, ਸੁਖਬੀਰ ਸਿੰਘ, ਨਿਰਭੈ ਸਿੰਘ ਤੇ ਦਵਿੰਦਰ ਸਿੰਘ ਬੱਬੀ ਆਦਿ ਨੇ ਕੰਟਰੋਲਰ ਸਰਤਾਜ ਸਿੰਘ ਚੀਮਾ ਦੇ ਨਾਲ ਗੱਲਬਾਤ ਕਰਦੇ ਡਿਪੂ ਹੋਲਡਰਾਂ ਨੂੰ ਰੋਜ਼ਾਨਾ ਹੋਣ ਵਾਲੀਆਂ ਪਰੇਸ਼ਾਨੀਆਂ ਸਬੰਧੀ ਜਾਣੂੰ ਕਰਵਾਉਂਦੇ ਸਮੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਹੱਲ ਕਰਨ ਸਬੰਧੀ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਅਧਿਕਾਰੀਆਂ ਨੂੰ ਵੀ ਜਾਰੀ ਹੋਏ ਹੁਕਮ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਸ਼ਨ ਡਿਪੂਆਂ ’ਤੇ ਇਲੈਕਟ੍ਰੋਨਿਕ ਤੋਲ ਕੰਢੇ ਮੁਹੱਈਆ ਕਰਵਾਉਣਾ ਸੱਚ-ਮੁੱਚ ਸ਼ਲਾਘਾਯੋਗ ਯਤਨ ਹੈ ਪਰ ਇੱਥੇ ਡਿਪੂ ਹੋਲਡਰਾਂ ਨੂੰ ਮੁਸ਼ਕਲ ਇਹ ਹੋ ਰਹੀ ਹੈ ਕਿ ਈ-ਪੋਸ਼ ਮਸ਼ੀਨਾਂ ’ਤੇ ਹਰ ਰਾਸ਼ਨ ਕਾਰਡਧਾਰੀ ਦੇ ਫਿੰਗਰ ਪ੍ਰਿੰਟ ਲੈਣ ਤੋਂ ਬਾਅਦ ਕਣਕ ਨੂੰ ਤੋਲ ਕੇ ਦੇਣ ਵਿਚ ਸਬੰਧਿਤ ਰਾਸ਼ਨ ਡਿਪੂ ’ਤੇ ਸਾਰੇ ਦਿਨ ਵਿਚ ਵੱਧ ਤੋਂ ਵੱਧ 50 ਰਾਸ਼ਨ ਕਾਰਡਧਾਰੀਆਂ ਨੂੰ ਹੀ ਕਣਕ ਦਾ ਲਾਭ ਮਿਲ ਪਾਉਂਦਾ ਹੈ। ਇਸ ਕਾਰਨ ਜ਼ਿਆਦਾਤਰ ਪਰਿਵਾਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਪੂ ਹੋਲਡਰਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਜੇਕਰ ਸਰਕਾਰ ਵੱਲੋਂ 50 ਕਿੱਲੋ ਦੀ ਬਜਾਏ 30 ਕਿੱਲੋ ਕਣਕ ਦੀ ਪੈਕਿੰਗ ਵਾਲੀ ਬੋਰੀ ਰਾਸ਼ਨ ਡਿਪੂ ’ਤੇ ਉਤਾਰੀ ਜਾਂਦੀ ਹੈ ਤਾਂ ਇਸ ਨਾਲ ਡਿਪੂ ਹੋਲਡਰਾਂ ਤੇ ਲਾਭਪਾਤਰ ਪਰਿਵਾਰਾਂ ਦੇ ਸਮੇਂ ਦੀ ਬੱਚਤ ਹੋਵੇਗੀ। ਡਿਪੂ ਹੋਲਡਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਇਕਜੁਟ ਹੋ ਕੇ ਆਵਾਜ਼ ਬੁਲੰਦ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਦਿੱਲੀ ਦੀ ਤਰਜ਼ ’ਤੇ ਡਿਪੂ ਹੋਲਡਰਾਂ ਨੂੰ ਕਣਕ ਵੰਡ ਪ੍ਰਣਾਲੀ ’ਤੇ ਦਿੱਤੀ ਜਾ ਰਹੀ ਕਮੀਸ਼ਨ ਰਾਸ਼ੀ ਵਿਚ ਵਾਧਾ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਯੋਜਨਾ ਨੂੰ ਪਾਰਦਰਸ਼ੀ ਬਣਾਉਣ ’ਤੇ ਦਿੱਤਾ ਜਾ ਰਿਹੈ ਜ਼ੋਰ : ਚੀਮਾ
ਖ਼ੁਰਾਕ ਤੇ ਸਪਲਾਈ ਵਿਭਾਗ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਟੀਮ ਵਰਕ ਵਿਚ ਕੰਮ ਕਰਦੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਤੇ ਅੰਤੋਦਿਆ ਅੰਨ ਯੋਜਨਾ ਦੇ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੰਡੀ ਜਾ ਰਹੀ ਮੁਫ਼ਤ ਕਣਕ ਯੋਜਨਾ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਯੋਜਨਾ ਨਾਲ ਜੁੜੇ ਹਰ ਪਰਿਵਾਰ ਨੂੰ ਜਿੱਥੇ ਉਨ੍ਹਾਂ ਦੇ ਅਧਿਕਾਰ ਬਿਨਾਂ ਕਿਸੇ ਪਰੇਸ਼ਾਨੀ ਦੇ ਕਣਕ ਵੰਡ ਪ੍ਰਣਾਲੀ ਦੌਰਾਨ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਹੋਣ ਦੀ ਸੰਭਾਵਨਾ ਨਾ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8