ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ! ਪਾਵਰਕਾਮ ਦੇ ਫ਼ੈਸਲੇ ਨਾਲ ਮਿਲੇਗਾ ਫ਼ਾਇਦਾ
Tuesday, Dec 02, 2025 - 09:41 AM (IST)
ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਨਿਯੁਕਤ ਕੀਤੇ ਗਏ 366 ਨਵੇਂ ਸਹਾਇਕ ਲਾਈਨਮੈਨਾਂ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਪਾਵਰਕਾਮ ਵਿਭਾਗ ਦੇ 9 ਵੱਖ-ਵੱਖ ਫੀਲਡਾਂ ਦੀ ਕਮਾਨ ਸੰਭਾਲ ਲਈ ਹੈ। ਨਵੇਂ ਮੁਲਾਜ਼ਮਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੈਂਟਰਲ ਜ਼ੋਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਵਲੋਂ ਸਾਰੇ ਮੁਲਾਜ਼ਮਾਂ ਨੂੰ ਈਮਾਨਦਾਰੀ ਦੇ ਨਾਲ ਕੰਮ ਕਰਨ ਸਮੇਤ ਨੈਤਿਕਤਾ ਦਾ ਪਾਠ ਪੜ੍ਹਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਨਵੀਂ ਅਪਡੇਟ! PRTC ਕਾਮਿਆਂ ਦੀ ਹੜਤਾਲ ਅਜੇ...(ਵੀਡੀਓ)
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਫੀਲਡ ਵਿਚ ਉਤਰਨ ਨਾਲ ਪਾਵਰਕਾਮ ਵਿਭਾਗ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਫੋਕਲ ਪੁਆਇੰਟ ਡਵੀਜ਼ਨ ਦੇ ਐਕਸੀਅਨ ਸੰਜੀਵ ਕੁਮਾਰ ਜੌਲੀ ਅਤੇ ਸੁੰਦਰ ਨਗਰ ਡਵੀਜ਼ਨ ਦੇ ਐਕਸੀਅਨ ਜਗਮੋਹਨ ਸਿੰਘ ਜੰਡੂ ਵਲੋਂ ਸਬੰਧਿਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸੋਮਵਾਰ ਦੀ ਸਵੇਰ ਡਿਊਟੀ ਜੁਆਇਨ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ ਆਏ 15 ਪਿੰਡਾਂ 'ਚ ਨਹੀਂ ਪੈਣਗੀਆਂ ਵੋਟਾਂ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
ਐਕਸੀਅਨ ਸੰਜੀਵ ਕੁਮਾਰ ਜੌਲੀ ਐਕਸੀਅਨ ਜਗਮੋਹਨ ਸਿੰਘ ਜੰਡੂ ਵਲੋਂ ਵਿਭਾਗ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਸਪੱਸ਼ਟ ਲਫਜ਼ਾਂ ਵਿਚ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਮ ਜਨਤਾ ਦੀਆਂ ਸੇਵਾਵਾਂ ’ਤੇ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪੂਰੀ ਈਮਾਨਦਾਰੀ, ਨਿਸ਼ਠਾ ਅਤੇ ਮਿਹਨਤ ਦੇ ਨਾਲ ਕੰਮ ਕਰਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
