ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਡੀ ਰਾਹਤ, ਹੁਣ ਬਿਨਾਂ ਰੋਕ-ਟੋਕ ਕਰ ਸਕਣਗੇ...

Thursday, Apr 09, 2026 - 12:59 PM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਡੀ ਰਾਹਤ, ਹੁਣ ਬਿਨਾਂ ਰੋਕ-ਟੋਕ ਕਰ ਸਕਣਗੇ...

ਚੰਡੀਗੜ੍ਹ : ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨੇੜੇ ਲਾਈ ਕੰਡਿਆਲੀ ਤਾਰ ਨੂੰ ਹੁਣ ਸਰਹੱਦ ਵੱਲ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਕਾਫੀ ਜ਼ਮੀਨ ਕੰਡਿਆਲੀ ਤਾਰ ਤੋਂ ਬਾਹਰ ਆ ਜਾਵੇਗੀ ਅਤੇ ਕਿਸਾਨ ਬਿਨਾਂ ਰੋਕ-ਟੋਕ ਇੱਥੇ ਖੇਤੀ ਕਰ ਸਕਣਗੇ। ਜਿਹੜੀ ਜ਼ਮੀਨ ਕੰਡਿਆਲੀ ਤਾਰ ਦੇ ਪਾਰ ਰਹਿ ਜਾਵੇਗੀ, ਉਸ ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ 1992 'ਚ ਲਗਾਈ ਗਈ ਫੈਂਸਿੰਗ ਕਾਰਨ ਵੱਡੀ ਮਾਤਰਾ 'ਚ ਖੇਤੀਯੋਗ ਜ਼ਮੀਨ ਤਾਰੋਂ ਪਾਰ ਚਲੀ ਗਈ ਸੀ, ਜੋ ਕਿ ਕਈ ਥਾਵਾਂ 'ਤੇ ਸਰਹੱਦ ਤੋਂ 1 ਤੋਂ 2 ਕਿਲੋਮੀਟਰ ਅੰਦਰ ਸੀ। ਇਸ ਕਾਰਨ ਪੰਜਾਬ ਦੇ ਕਰੀਬ 1.2 ਲੱਖ ਕਿਸਾਨ ਪਰਿਵਾਰ ਪ੍ਰਭਾਵਿਤ ਹੋ ਰਹੇ ਸਨ, ਜਿਨ੍ਹਾਂ ਨੂੰ ਸਿਰਫ਼ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੀ. ਐੱਸ. ਐੱਫ. ਦੀ ਸਖ਼ਤ ਨਿਗਰਾਨੀ ਹੇਠ ਖੇਤੀ ਕਰਨ ਦੀ ਇਜਾਜ਼ਤ ਮਿਲਦੀ ਸੀ। ਹੁਣ ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲਣ ਮਗਰੋਂ ਇਸ ਫੈਂਸਿੰਗ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ 150 ਤੋਂ 200 ਮੀਟਰ ਤੱਕ ਸ਼ਿਫਟ ਕੀਤੇ ਜਾਣ ਦੀ ਯੋਜਨਾ ਹੈ। ਇਸ ਨਾਲ ਹਜ਼ਾਰਾਂ ਏਕੜ ਜ਼ਮੀਨ ਫੈਂਸਿੰਗ 'ਚੋਂ ਬਾਹਰ ਆ ਜਾਵੇਗੀ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਨੇ ਦਿੱਤੀ ਵੱਡੀ ਚਿਤਾਵਨੀ

ਇਨ੍ਹਾਂ 6 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਰਾਹਤ

ਇਸ ਯੋਜਨਾ ਨਾਲ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਜਾਂ ਜ਼ਮੀਨ ਮਾਲਕ ਨਾਲ ਧੱਕਾ ਨਹੀਂ ਹੋਵੇਗਾ। ਬਜ਼ਾਰੀ ਦਰਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ। ਕੇਂਦਰ ਵਲੋਂ ਇਸ ਯੋਜਨਾ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਕੰਮ ਲਈ ਐੱਸ. ਡੀ. ਐੱਮ. ਪੱਧਰ ਦੇ ਅਧਿਕਾਰੀਆਂ ਨੂੰ ਕੁਲੈਕਟਰ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਮੁਆਵਜ਼ੇ ਅਤੇ ਮੁੜ ਵਸੇਬੇ ਦੇ ਫ਼ੈਸਲੇ ਜ਼ਿਲ੍ਹਾ ਪੱਧਰ 'ਤੇ ਹੀ ਤੇਜ਼ੀ ਨਾਲ ਲਏ ਜਾ ਸਕਣ। ਮਾਹਿਰਾਂ ਅਨੁਸਾਰ ਨਵੀਂ ਫੈਂਸਿੰਗ ਨਾਲ ਬੀ. ਐੱਸ. ਐੱਫ. ਨੂੰ ਸਰਹੱਦੀ ਖੇਤਰ ਦੀ ਨਿਗਰਾਨੀ ਕਰਨ ਅਤੇ ਸੜਕਾਂ ਬਣਾਉਣ 'ਚ ਵੀ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਤਾਰ ਦੇ ਨੇੜੇ ਹੋਣ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ 'ਚ ਵੀ ਵੱਡੀ ਮਦਦ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸੀ ਮਨਜ਼ੂਰੀ

ਦੱਸਣਯੋਗ ਹੈ ਕਿ ਹਾਲ ਹੀ 'ਚ ਸੂਬਾ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਇਹ ਮੁੱਦਾ ਚੁੱਕਿਆ ਗਿਆ ਸੀ ਕਿ ਸਰਹੱਦ 'ਤੇ ਕੰਡਿਆਲੀ ਤਾਰ ਕਾਰਨ ਹਜ਼ਾਰਾਂ ਏਕੜ ਉਪਜਾਊ ਖੇਤੀ ਯੋਗ ਭੂਮੀ ਤਾਰ ਦੇ ਪਾਰ ਚਲੀ ਗਈ ਹੀ, ਜਿਸ ਨਾਲ ਕਿਸਾਨਾਂ ਨੂੰ ਖੇਤੀ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰੀ ਮੰਤਰੀ ਕੋਲ ਮੰਗ ਕੀਤੀ ਗਈ ਸੀ ਕਿ ਜਾਂ ਤਾਂ ਤਾਰ ਦੇ ਅੱਗੇ ਦੀ ਭੂਮੀ ਦਾ ਉੱਚਿਤ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ ਜਾਂ ਫਿਰ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 200 ਮੀਟਰ ਭਾਰਤ ਵਲੋਂ ਟਰਾਂਸਫਰ ਕੀਤਾ ਜਾਵੇ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News