ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ ਭਲਵਾਨ ਕਤਲਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ

Sunday, May 17, 2026 - 07:46 PM (IST)

ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ ਭਲਵਾਨ ਕਤਲਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ

ਅੰਮ੍ਰਿਤਸਰ- ਅੰਮ੍ਰਿਤਸਰ ਕਾਂਗਰਸੀ ਕੌਂਸਲਰ ਗੁਰਦੀਪ ਭਲਵਾਨ ਦੇ ਕਤਲ ਦੇ ਚਰਚਿਤ ਮਾਮਲੇ ਵਿੱਚ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦਕਿ ਤਿੰਨ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਜੱਗੂ ਭਗਵਾਨਪੁਰੀਆ, ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੀ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਅਰੁਣ ਕੁਮਾਰ ਉਰਫ਼ ਛੁਰੀਮਾਰ, ਅੰਗਰੇਜ਼ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਰਿੰਕਾ ਨੂੰ ਕਤਲ (ਧਾਰਾ 302), ਅਪਰਾਧਿਕ ਸਾਜ਼ਿਸ਼ (120ਬੀ) ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਦੋਸ਼ੀ ਪਾਇਆ ਹੈ। ਇਨ੍ਹਾਂ ਤਿੰਨਾਂ ਨੂੰ ਉਮਰ ਕੈਦ ਅਤੇ 22,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਪੀੜਤ ਪਰਿਵਾਰ ਨੇ ਅਦਾਲਤ ਦੇ ਇਸ ਫੈਸਲੇ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਇਸ ਫੈਸਲੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕਰਨਗੇ।

ਇਹ ਵੀ ਪੜ੍ਹੋ-ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ

ਕੀ ਸੀ ਮਾਮਲਾ

ਗੁਰਦੀਪ ਪਹਿਲਵਾਨ ਦੀ 2 ਜੂਨ 2018 ਨੂੰ ਅੰਮ੍ਰਿਤਸਰ ਦੇ ਗੋਲ ਬਾਗ ਅਖਾੜੇ ਵਿੱਚ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਤਿੰਨ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ ’ਚ ਖਿੱਚੋਤਾਣ

ਕਤਲ ਦਾ ਕਾਰਨ

ਸੋਸ਼ਲ ਮੀਡੀਆ ਪੋਸਟਾਂ ਮੁਤਾਬਕ ਇਹ ਕਤਲ 2014 ਵਿੱਚ ਮਾਰੇ ਗਏ ਗੈਂਗਸਟਰ ਸੰਗਮ ਮਲਹੋਤਰਾ (ਜੋ ਜੱਗੂ ਭਗਵਾਨਪੁਰੀਆ ਦਾ ਕਰੀਬੀ ਸੀ) ਦੀ ਮੌਤ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਭਗਵਾਨਪੁਰੀਆ ਗੈਂਗ ਨੇ 2015 ਵਿੱਚ ਵੀ ਗੁਰਦੀਪ ਭਲਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। 

ਇਹ ਵੀ ਪੜ੍ਹੋ- ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ ਸਭ ਤੋਂ ਗਰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News