PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
Monday, Jul 06, 2026 - 10:01 AM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਬੋਰਡ ਨੇ ਇਨ੍ਹਾਂ ਦੋਵਾਂ ਜਮਾਤਾਂ ਦੇ ਵਿਦਿਆਰਥੀਆਂ ਲਈ ਡਿਜੀਟਲ ਬਰਥ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਸਕੂਲਾਂ ਨੂੰ ਵੱਡੀ ਰਾਹਤ ਦਿੰਦੇ ਬੋਰਡ ਪੋਰਟਲ ’ਤੇ ਹੁਣ ’ਅੰਡਰਟੇਕਿੰਗ’ ਦਾ ਆਪਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
ਜਿਨ੍ਹਾਂ ਵਿਦਿਆਰਥੀਆਂ ਦਾ ਬਰਥ ਸਰਟੀਫਿਕੇਟ ਅਜੇ ਤੱਕ ਨਹੀਂ ਬਣਿਆ ਹੈ ਜਾਂ ਡਿਜੀਟਲ ਨਹੀਂ ਹੈ, ਉਨ੍ਹਾਂ ਦੇ ਸਕੂਲ ਹੁਣ ਅੰਡਰਟੇਕਿੰਗ ਅਪਲੋਡ ਕਰ ਸਕਦੇ ਹਨ।
ਇਹ ਵੀ ਪੜ੍ਹੋ : 17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਲੇਟ ਫ਼ੀਸ ਦੇ ਰਜਿਸਟ੍ਰੇਸ਼ਨ ਕਰਵਾਉਣ ਦੀ ਆਖ਼ਰੀ ਤਾਰੀਖ਼ 10 ਜੁਲਾਈ ਤੈਅ ਕੀਤੀ ਗਈ ਹੈ, ਜਦੋਂ ਕਿ ਆਨਲਾਈਨ ਫ਼ੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਤਾਰੀਖ਼ 15 ਜੁਲਾਈ ਨਿਰਧਾਰਿਤ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
