ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
Thursday, Sep 10, 2026 - 11:05 AM (IST)
ਅੰਮ੍ਰਿਤਸਰ (ਦਲਜੀਤ)- ਪੰਜਾਬ ਦੇ ਹਜ਼ਾਰਾਂ ਕੈਮਿਸਟਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ, ਪੰਜਾਬ ਵੱਲੋਂ ਹੋਲਸੇਲ ਅਤੇ ਰਿਟੇਲ ਡਰੱਗ ਲਾਇਸੈਂਸਾਂ ਦੀ ਰਿਨਿਊਅਲ/ਰਿਟੈਨਸ਼ਨ ਸਬੰਧੀ ਪੁਰਾਣੇ ਐਕਸ. ਐੱਲ. ਐੱਨ. ਪੋਰਟਲ ਰਾਹੀਂ ਪ੍ਰਕਿਰਿਆ ਪੂਰੀ ਕਰਨ ਦੀ ਮਿਆਦ ’ਚ ਹੋਰ ਤਿੰਨ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਹੁਣ ਕੈਮਿਸਟ ਆਪਣੇ ਲਾਇਸੈਂਸਾਂ ਨਾਲ ਸਬੰਧਤ ਰਿਨਿਊਅਲ ਜਾਂ ਰਿਟੈਨਸ਼ਨ ਦੀ ਪ੍ਰਕਿਰਿਆ 31 ਦਸੰਬਰ 2026 ਤੱਕ ਪੂਰੀ ਕਰ ਸਕਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਇਹ ਜਾਣਕਾਰੀ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੈਮਿਸਟਾਂ ਨੂੰ ਲਾਇਸੈਂਸਾਂ ਦੀ ਰਿਨਿਊਅਲ ਅਤੇ ਰਿਟੈਨਸ਼ਨ ਦੌਰਾਨ ਆ ਰਹੀਆਂ ਮੁਸ਼ਕਲਾਂ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਲਗਾਤਾਰ ਸਰਕਾਰ ਅਤੇ ਸਬੰਧਤ ਵਿਭਾਗ ਦੇ ਧਿਆਨ ’ਚ ਲਿਆਂਦਾ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਹੇਠ ਹਾਲ ਹੀ ’ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਵੀ ਇਹ ਮਾਮਲਾ ਵਿਸ਼ੇਸ਼ ਤੌਰ ’ਤੇ ਉਠਾਇਆ ਗਿਆ ਸੀ। ਇਸ ਮੀਟਿੰਗ ’ਚ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
