ਪੰਜਾਬ ਦੇ ਹਜ਼ਾਰਾਂ ਆੜ੍ਹਤੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਨੇ ਕਰ 'ਤਾ ਵੱਡਾ ਐਲਾਨ
Saturday, Sep 20, 2025 - 02:14 PM (IST)

ਚੰਡੀਗੜ੍ਹ (ਅੰਕੁਰ) : ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਲਾਇਸੈਂਸ ਦੀ ਮਿਆਦ 5 ਸਾਲ ਤੋਂ ਵਧਾ ਦਿੱਤੀ ਗਈ ਹੈ। ਉਨ੍ਹਾਂ ਦਾ ਲਾਇਸੈਂਸ ਦੀ ਮਿਆਦ ਹੁਣ 10 ਸਾਲ ਹੋਵੇਗੀ ਅਤੇ ਨਵਾਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਸ ਨਾਲ ਸੂਬੇ ਦੇ ਕਰੀਬ 40,000 ਆੜ੍ਹਤੀਆਂ ਨੂੰ ਸਿੱਧਾ ਲਾਭ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤੀ ਵੱਡੀ ਰਾਹਤ, 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ...
ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਲਾਇਸੈਂਸ ਫ਼ੀਸ 'ਚ ਕੋਈ ਤਬਦੀਲੀ ਨਹੀਂ ਹੋਵੇਗੀ। ਇਸੇ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਦੁਕਾਨਾਂ ਨਾਲ ਸਬੰਧਿਤ ਬਕਾਇਆ ਅਤੇ ਜੁਰਮਾਨੇ ਲੰਬੇ ਸਮੇਂ ਤੋਂ ਅਟਕੇ ਹੋਏ ਹਨ, ਉਨ੍ਹਾਂ ਦੇ ਨਿਪਟਾਰੇ ਲਈ ਸਰਕਾਰ ਵੱਲੋਂ ਇੱਕ ਵਨ-ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਕਿਸਾਨਾਂ ਦੇ 'ਬਿਨਾਂ ਤਨਖ਼ਾਹ ਵਾਲੇ ਚਾਰਟਰਡ ਅਕਾਊਂਟੈਂਟ' ਕਰਾਰ ਦਿੰਦਿਆਂ ਕਿਹਾ ਕਿ ਉਹ ਖ਼ਰੀਦ ਪ੍ਰਕਿਰਿਆ ਦਾ ਅਟੁੱਟ ਹਿੱਸਾ ਹਨ।
ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਕਮਿਸ਼ਨ ਵਧਾਉਣ ਦਾ ਮੁੱਦਾ ਪਹਿਲਾਂ ਹੀ ਕੇਂਦਰ ਦੇ ਸਾਹਮਣੇ ਰੱਖਿਆ ਗਿਆ ਹੈ ਅਤੇ ਸੂਬਾ ਸਰਕਾਰ ਇਸ ਨੂੰ ਹੋਰ ਵੀ ਤੀਬਰਤਾ ਨਾਲ ਚੁੱਕੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8