ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਇਹ ਅਰਜ਼ੀ

Thursday, Jan 16, 2025 - 09:55 AM (IST)

ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਇਹ ਅਰਜ਼ੀ

ਚੰਡੀਗੜ੍ਹ (ਅੰਕੁਰ) : ਸੁਪਰੀਮ ਕੋਰਟ ਨੇ ਈ. ਡੀ. ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ 2022 ’ਚ ਮੇਰੇ ਖ਼ਿਲਾਫ਼ ਸਿਆਸਤ ਤੋਂ ਪ੍ਰੇਰਿਤ ਇਕ ਕੇਸ ਅਦਾਲਤ ’ਚ ਦਾਇਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪਹਿਲੀ ਵਾਰ ਮਿਲੀ ਇਹ ਸਹੂਲਤ

2021 ’ਚ ਈ. ਡੀ. ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ। ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਬਾਅਦ ’ਚ ਹਾਈਕੋਰਟ ਤੋਂ ਉਕਤ ਕੇਸ ’ਚ ਪੱਕੀ ਜ਼ਮਾਨਤ ਮਿਲ ਗਈ। ਉਦੋਂ ਤੋਂ ਈ. ਡੀ. ਕਿਸੇ ਤਰ੍ਹਾਂ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜਣ ਲਈ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।

ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀਆਂ ਤਾਰੀਖ਼ਾਂ 'ਚ ਬਦਲਾਅ, ਜਾਣੋ ਨਵਾਂ ਸ਼ਡਿਊਲ

ਉਨ੍ਹਾਂ ਕਿਹਾ ਕਿ ਸੱਚੀਆਂ ਗੱਲਾਂ ’ਚ ਬਹੁਤ ਤਾਕਤ ਹੁੰਦੀ ਹੈ। ਮੈਂ ਕਿਸੇ ਨਾਲ ਕੁੱਝ ਗ਼ਲਤ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਈ. ਡੀ. ਨੂੰ ਬੇਨਤੀ ਹੈ ਕਿ ਕਰੋੜਾਂ ਰੁਪਏ ਲੁੱਟਣ ਵਾਲਿਆਂ ਨੂੰ ਛੱਡ ਕੇ ਆਮ ਲੋਕਾਂ ਨੂੰ ਤੰਗ ਨਾ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News