ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ

Tuesday, Jul 28, 2026 - 12:58 PM (IST)

ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ

ਚੰਡੀਗੜ੍ਹ (ਅੰਕੁਰ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੰਬੇ ਸਮੇਂ ਤੱਕ ਪਾਰਟ-ਟਾਈਮ, ਆਰਜ਼ੀ ਜਾਂ ਠੇਕੇ ਦੇ ਆਧਾਰ ’ਤੇ ਲਗਾਤਾਰ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਰੈਗੂਲਰ ਹੋਣ ਤੋਂ ਪਹਿਲਾਂ ਦੀ ਉਨ੍ਹਾਂ ਦੀ ਨਿਰਵਿਘਨ ਸਰਵਿਸ ਨੂੰ ਵੀ ਪੈਨਸ਼ਨ ਲਈ ਯੋਗ ਸੇਵਾ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ

ਜੇਕਰ ਇਸ ਸਰਵਿਸ ਨੂੰ ਜੋੜਨ ’ਤੇ ਮੁਲਾਜ਼ਮ ਪੁਰਾਣੀ ਪੈਨਸ਼ਨ ਯੋਜਨਾ (ਓ. ਪੀ. ਐੱਸ.) ਦੇ ਘੇਰੇ ’ਚ ਆਉਂਦੇ ਹਨ ਤਾਂ ਸਿਰਫ਼ ਇਸ ਆਧਾਰ ’ਤੇ ਉਨ੍ਹਾਂ ਨੂੰ ਲਾਭ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ ਕਿ ਉਨ੍ਹਾਂ ਦਾ ਰੈਗੂਲਰਾਈਜ਼ੇਸ਼ਨ ਨਵੀਂ ਪੈਨਸ਼ਨ ਯੋਜਨਾ (ਐੱਨ. ਪੀ. ਐੱਸ.) ਲਾਗੂ ਹੋਣ ਤੋਂ ਬਾਅਦ ਹੋਇਆ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ ਵਿਦਿਆਰਥਣ ਦੀ ਮੌਤ

ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ 95 ਪਟੀਸ਼ਨਾਂ ਦਾ ਇਕੱਠਿਆਂ ਨਿਪਟਾਰਾ ਕਰਦਿਆਂ ਇਹ ਮਹੱਤਵਪੂਰਨ ਫ਼ੈਸਲਾ ਸੁਣਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News