ਬਿਜਲੀ ਦਾ ਬਿੱਲ ਭਰਨ ਨੂੰ ਲੈ ਕੇ ਵੱਡੀ ਰਾਹਤ, ਖ਼ਪਤਕਾਰਾਂ ਲਈ CPDL ਨੇ ਲਿਆ ਅਹਿਮ ਫ਼ੈਸਲਾ

Tuesday, Feb 10, 2026 - 03:48 PM (IST)

ਬਿਜਲੀ ਦਾ ਬਿੱਲ ਭਰਨ ਨੂੰ ਲੈ ਕੇ ਵੱਡੀ ਰਾਹਤ, ਖ਼ਪਤਕਾਰਾਂ ਲਈ CPDL ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ. ਪੀ. ਡੀ. ਐੱਲ.) ਨੇ ਸ਼ਹਿਰ ਦੇ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦੇ ਬਿੱਲ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ ’ਚ ਵਾਧਾ ਕਰ ਦਿੱਤਾ ਹੈ। ਕੁੱਝ ਖ਼ਪਤਕਾਰਾਂ ਨੂੰ ਬਿੱਲ ਦੇਰੀ ਨਾਲ ਮਿਲਣ ਕਾਰਨ ਪੈਦਾ ਹੋਈ ਸਮੱਸਿਆ ਨੂੰ ਮੁੱਖ ਰੱਖਦਿਆਂ ਵਿਭਾਗ ਨੇ ਬਿੱਲ ਭਰਨ ਦੀ ਮਿਤੀ 12 ਫਰਵਰੀ ਤੋਂ ਵਧਾ ਕੇ 17 ਫਰਵਰੀ 2026 ਕਰ ਦਿੱਤੀ ਹੈ। ਇਸ ਫ਼ੈਸਲੇ ਦਾ ਮੁੱਖ ਮਕਸਦ ਖ਼ਪਤਕਾਰਾਂ ਨੂੰ ਭੁਗਤਾਨ ਲਈ ਲੋੜੀਂਦਾ ਸਮਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਾਨਸਿਕ ਜਾਂ ਵਿੱਤੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਪਿਆ ਵੱਡਾ ਪੰਗਾ! ਮੁਫ਼ਤ ਬਿਜਲੀ ਲੈਣ ਵਾਲੇ ਖ਼ਪਤਕਾਰਾਂ ਦੇ ਸੁੱਕੇ ਸਾਹ

ਸੀ. ਪੀ. ਡੀ. ਐੱਲ. ਵੱਲੋਂ ਜਾਰੀ ਜਾਣਕਾਰੀ ਅਨੁਸਾਰ ਖ਼ਪਤਕਾਰ ਆਪਣੇ ਬਿੱਲਾਂ ਦਾ ਭੁਗਤਾਨ ਆਨਲਾਈਨ ਕੰਪਨੀ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲੱਬਧ ਪੇਮੈਂਟ ਗੇਟਵੇਅ ਰਾਹੀਂ ਕਰ ਸਕਦੇ ਹਨ। ਦੱਸਣਯੋਗ ਹੈ ਕਿ ਸੀ. ਪੀ. ਡੀ. ਐੱਲ. ਵੱਲੋਂ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ. ਈ. ਆਰ. ਸੀ.) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਹੀਨਾਵਾਰ ਬਿਲਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ...
ਇਸ ਨਵੀਂ ਵਿਵਸਥਾ ਤਹਿਤ ਖ਼ਪਤਕਾਰਾਂ ਨੂੰ ਹੁਣ ਹਰ ਮਹੀਨੇ ਬਿੱਲ ਭੇਜੇ ਜਾਣਗੇ। ਇਸ ਨਾਲ ਬਿਲਿੰਗ ਪ੍ਰਕਿਰਿਆ ’ਚ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ ਆਵੇਗੀ। ਕੰਪਨੀ ਬੁਲਾਰੇ ਨੇ ਦੱਸਿਆ ਕਿ ਇਹ ਬਦਲਾਅ ਜਨਤਕ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਲਿਆ ਗਿਆ ਹੈ ਅਤੇ ਮਹੀਨਾਵਾਰ ਬਿਲਿੰਗ ਨਾਲ ਖ਼ਪਤਕਾਰਾਂ ਲਈ ਆਪਣੇ ਖ਼ਰਚਿਆਂ ਦਾ ਹਿਸਾਬ ਰੱਖਣਾ ਸੌਖਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News