ਪੰਜਾਬ ਨੂੰ ਰਾਹਤ ਪੈਕਜ ਮਿਲਣ ਬਾਰੇ ਵੱਡੀ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਵਲੋਂ ਅਜੇ ਹੋਰ ਵੀ...

Wednesday, Sep 10, 2025 - 03:53 PM (IST)

ਪੰਜਾਬ ਨੂੰ ਰਾਹਤ ਪੈਕਜ ਮਿਲਣ ਬਾਰੇ ਵੱਡੀ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਵਲੋਂ ਅਜੇ ਹੋਰ ਵੀ...

ਚੰਡੀਗੜ੍ਹ : ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਲਈ 1600 ਕਰੋੜ ਰੁਪਏ ਦੇ ਰਾਹਤ ਪੈਕਜ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਇਹ ਕੋਝਾ ਮਜ਼ਾਕ ਕੀਤਾ ਹੈ। ਇਸ ਵਿਚਾਲੇ ਮੁੱਖ ਮੰਤਰੀ ਮਾਨ ਨੂੰ ਹਸਪਤਾਲ ਮਿਲਣ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਨੂੰ ਦਿੱਤਾ ਗਿਆ 1600 ਕਰੋੜ ਤਾਂ ਸਿਰਫ ਟੋਕਨ ਹੈ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਸੀਂ ਵੀ ਪੜ੍ਹੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਮੁਲਾਂਕਣ ਤੋਂ ਬਾਅਦ ਜੋ ਵੀ ਪੰਜਾਬ ਦੀ ਮਦਦ ਕੀਤੀ ਜਾ ਸਕਦੀ ਹੈ, ਉਹ ਕੇਂਦਰ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਬੀਤੇ ਦਿਨ ਪੰਜਾਬ 'ਚ ਹੜ੍ਹਾਂ ਦੀ ਤਬਾਹੀ ਕਾਰਨ ਜੋ ਹਾਲਾਤ ਦੇਖੇ, ਉਹ ਉਨ੍ਹਾਂ ਨੂੰ ਹਿਮਾਚਲ ਤੋਂ ਵੀ ਜ਼ਿਆਦਾ ਗੰਭੀਰ ਲੱਗੇ। ਰਾਜਪਾਲ ਨੇ ਦੱਸਿਆ ਕਿ 3 ਦਿਨ ਪਹਿਲਾਂ ਕੇਂਦਰ ਦੀ ਟੀਮ ਵੀ ਪੰਜਾਬ ਆਈ ਸੀ ਅਤੇ ਸਾਰੇ ਹਾਲਾਤ ਦੇਖ ਕੇ ਗਈ ਹਨ। ਇਨ੍ਹਾਂ ਸਾਰੀਆਂ ਰਿਪੋਰਟਾਂ ਦੇ ਆਧਾਰ 'ਤੇ ਕੇਂਦਰ ਸਰਕਾਰ ਪੰਜਾਬ ਦੀ ਪੂਰੀ ਮਦਦ ਕਰੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਪੰਜਾਬੀਆਂ ਦਾ ਲੰਬੇ ਚਿਰਾਂ ਦਾ ਸੁਫ਼ਨਾ ਹੋਇਆ ਪੂਰਾ

ਰਾਜਪਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਦਾ ਮਦਦ ਕਰਨ ਦਾ ਇਕ ਫਾਰਮੂਲਾ ਹੈ। ਜਿਹੜਾ ਰਾਹਤ ਦਾ ਪੈਸਾ ਹੁੰਦਾ ਹੈ, ਉਹ ਤਾਂ ਖ਼ੁਦ ਹੀ ਸੂਬਿਆਂ ਦੇ ਖ਼ਾਤਿਆਂ 'ਚ ਚਲਾ ਜਾਂਦਾ ਹੈ ਪਰ ਜਦੋਂ ਇਸ ਤਰ੍ਹਾਂ ਦੇ ਵਿਸ਼ੇਸ਼ ਹਾਲਾਤ ਬਣਦੇ ਹਨ ਤਾਂ ਉਸ ਦਾ ਮੁਲਾਂਕਣ ਕਰਨ ਲਈ ਕੇਂਦਰ ਦੀਆਂ ਵੱਖ-ਵੱਖ ਏਜੰਸੀਆਂ ਆਉਂਦੀਆਂ ਹਨ। ਇਸ ਤੋਂ ਬਾਅਦ ਸਾਰੀ ਰਿਪੋਰਟ ਦੇ ਆਧਾਰ 'ਤੇ ਸੂਬਿਆਂ ਦੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਜੇ ਇਹ ਮੁਲਾਂਕਣ ਪਾਣੀ ਘੱਟਣ ਤੋਂ ਬਾਅਦ ਹੀ ਹੋ ਸਕੇਗਾ। ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਉਹ ਪੰਜਾਬ ਦੀ ਮਦਦ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 100 ਫ਼ੀਸਦੀ ਹੋਰ ਮਦਦ ਆਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 


author

Babita

Content Editor

Related News