ਕਿਸਾਨਾਂ ਲਈ ਵੱਡੀ ਰਾਹਤ ਭਰੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
Tuesday, Sep 30, 2025 - 10:26 AM (IST)

ਚੰਡੀਗੜ੍ਹ (ਗੰਭੀਰ) : ਕਿਸਾਨ ਅੰਦੋਲਨ ਦੌਰਾਨ ਚੰਡੀਗੜ੍ਹ ’ਚ ਦਰਜ ਕੀਤੀਆਂ ਗਈਆਂ ਐੱਫ. ਆਈ. ਆਰਜ਼. ਸਬੰਧੀ ਕਿਸਾਨਾਂ ਨੂੰ ਹੁਣ ਵੱਡੀ ਰਾਹਤ ਮਿਲ ਸਕਦੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਇਨ੍ਹਾਂ ਐੱਫ. ਆਈ. ਆਰਜ਼. ਨੂੰ ਰੱਦ ਕਰਨ ਦੀ ਸਿਫਾਰਸ਼ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਜਦੋਂ ਤੱਕ ਕੇਂਦਰ ਸਰਕਾਰ ਤੋਂ ਇਸ ’ਤੇ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਕਿਸੇ ਵੀ ਕਿਸਾਨ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਬਿਜਲੀ ਦੇ ਬਿੱਲ ਹੁਣ...
ਦਰਅਸਲ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ 24 ਕਿਸਾਨਾਂ ਨੇ ਹਾਈਕੋਰਟ ਵਿਚ ਪਟੀਸ਼ਨਾਂ ਦਾਇਰ ਕਰਕੇ ਦੀ ਮੰਗ ਕੀਤੀ ਸੀ ਕਿ ਅੰਦੋਲਨ ਦੌਰਾਨ ਦਰਜ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਪ੍ਰਧਾਨ ਮੰਤਰੀ ਨੇ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਸੀ ਤਾਂ ਉਦੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਅੰਦੋਲਨਾਂ ਨਾਲ ਸਬੰਧਿਤ ਸਾਰੀਆਂ ਐੱਫ. ਆਈ. ਆਰਜ਼. ਵੀ ਵਾਪਸ ਲੈ ਲਈਆਂ ਜਾਣਗੀਆਂ। ਪੰਜਾਬ ਅਤੇ ਹਰਿਆਣਾ ’ਚ ਦਰਜ ਐੱਫ. ਆਈ. ਆਰਜ਼. ਤਾਂ ਰੱਦ ਕਰ ਦਿੱਤੀਆਂ ਗਈਆਂ, ਪਰ ਚੰਡੀਗੜ੍ਹ ਪੁਲਸ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਬਾਜਵਾ ਵਿਚਾਲੇ ਖੜਕੀ, ਸਦਨ 10 ਮਿੰਟਾਂ ਲਈ ਮੁਲਤਵੀ
ਕਿਸਾਨਾਂ ਨੇ ਇਹ ਵੀ ਦੱਸਿਆ ਕਿ ਚੰਡੀਗੜ੍ਹ ਦੇ ਡੀ. ਜੀ. ਪੀ. ਨੇ ਇਨ੍ਹਾਂ ਐੱਫ. ਆਈ. ਆਰਜ਼. ਨੂੰ ਰੱਦ ਕਰਨ ਲਈ ਪਹਿਲਾਂ ਹੀ ਐੱਨ. ਓ. ਸੀ. ਦੇ ਦਿੱਤੀ ਸੀ ਪਰ ਕਾਰਵਾਈ ਲੰਬਿਤ ਹੈ। ਇਸ ’ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਜਵਾਬ ’ਚ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ 19 ਫਰਵਰੀ ਨੂੰ ਹੀ ਕੇਂਦਰ ਸਰਕਾਰ ਨੂੰ ਐੱਫ. ਆਈ. ਆਰਜ਼. ਰੱਦ ਕਰਨ ਦੀ ਸਿਫਾਰਸ਼ ਭੇਜ ਦਿੱਤੀ ਗਈ ਸੀ। ਇਸ ਦੇ ਬਾਅਦ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8