ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ, ਸਰਕਾਰ ਜਲਦ ਕਰਨ ਜਾ ਰਹੀ ਆਹ ਕੰਮ
Saturday, Jun 28, 2025 - 02:29 PM (IST)

ਮੋਹਾਲੀ (ਰਣਬੀਰ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ. ਟੀ. ਓ. ਦਫ਼ਤਰ ਮੋਹਾਲੀ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਸ਼ੁੱਕਰਵਾਰ ਨੂੰ ਅਚਨਚੇਤ ਦੌਰਾ ਕੀਤਾ ਗਿਆ ਅਤੇ ਦਫ਼ਤਰ ’ਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਛੇਤੀ ਹੀ ਆਰ. ਟੀ. ਓ. ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣ ਬਜਾਏ ਘਰ ਬੈਠੇ ਹੀ ਆਨਲਾਈਨ ਸੇਵਾਵਾਂ ਦੀ ਸੁਵਿਧਾ ਮਿਲੇਗੀ। ਟਰਾਂਸਪੋਰਟ ਮੰਤਰੀ ਨੇ ਆਰ. ਟੀ. ਏ. ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ’ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ’ਚ ਕੰਮ ਕਰਵਾਉਣ ਆਏ ਲੋਕਾਂ ਨਾਲ ਵੀ ਗੱਲਬਾਤ ਕਰ ਕੇ ਉਨ੍ਹਾਂ ਨੂੰ ਦੀਆਂ ਮੁਸ਼ਕਲਾਂ ਬਾਰੇ ਜਾਣਿਆ। ਇਸ ਮੌਕੇ ਲੋਕਾਂ ਵੱਲੋਂ ਆਰ. ਟੀ. ਓ. ਦਫ਼ਤਰ ਦੇ ਕੰਮ, ਅਧਿਕਾਰੀਆਂ, ਕਰਮਚਾਰੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ। ਭੁੱਲਰ ਨੇ ਕਿਹਾ ਕਿ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ’ਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਟੈਕਸ ਕੁਲੈਕਸ਼ਨ ਪ੍ਰਣਾਲੀ ਚੈੱਕ ਕੀਤੀ ਅਤੇ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਟੈਕਸ ਨਹੀਂ ਭਰਿਆ ਜਾਂਦਾ ਅਤੇ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਦੇ ਚਲਾਨ ਕਰਨ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਆਰ. ਟੀ. ਓ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ, ਜੋ ਕਿ 100 ਫ਼ੀਸਦੀ ਪਾਈ ਗਈ। ਉਨ੍ਹਾਂ ਆਰ. ਟੀ. ਓ. ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ’ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਿਤ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਰ. ਟੀ. ਓ. ਦਫ਼ਤਰ ਦੀਆਂ ਵਧੇਰੇ ਸੇਵਾਵਾਂ ਪਹਿਲਾਂ ਹੀ ਆਨਲਾਈਨ ਚਲ ਰਹੀਆ ਹਨ ਅਤੇ ਬਕਾਇਆ ਸੇਵਾਵਾਂ ਵੀ ਜਲਦ ਹੀ ਆਨਲਾਈਨ ਕਰ ਦਿੱਤੀਆ ਜਾਣਗੀਆਂ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਇਆ ਸ਼ਡਿਊਲ
ਮੰਤਰੀ ਨੇ ਇੱਥੇ ਸਥਿਤ ਡਰਾਈਵਿੰਗ ਟੈਸਟ ਟਰੈਕ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੋਹਾਲੀ ਦਾ ਨਵਾਂ ਡਰਾਈਵਿੰਗ ਟੈਸਟ ਟਰੈਕ ਨਵੀਂ ਹੈਮਜ਼ ਤਕਨੀਕ ਨਾਲ ਬਣਾਇਆ ਗਿਆ ਹੈ, ਜਿਸ ਨਾਲ ਕੋਈ ਦੂਜਾ ਵਿਅਕਤੀ ਕਿਸੇ ਹੋਰ ਦੀ ਥਾਂ ’ਤੇ ਡਰਾਈਵਿੰਗ ਟੈਸਟ ਨਹੀਂ ਦੇ ਸਕਦਾ। ਇਹ ਸਮੁੱਚਾ ਟਰੈਕ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਹੈ। ਇਸ ਨਾਲ ਪੂਰੀ ਪਾਰਦਰਸ਼ਤਾ ਨਾਲ ਦੋਪਹੀਆ ਵਾਹਨ ਅਤੇ ਚਾਰਪਹੀਆ ਵਾਹਨ ਦਾ ਟੈਸਟ ਲਿਆ ਜਾਂਦਾ ਹੈ ਅਤੇ ਇਸ ’ਚ ਚਾਰਪਹੀਆ ਵਾਹਨ ਦੀ ਪਾਸ ਦਰ 40 ਫ਼ੀਸਦੀ ਰਹਿ ਗਈ ਹੈ ਅਤੇ ਦੋਪਹੀਆ ਵਾਹਨ ਦੀ ਪਾਸ ਦਰ 82 ਫ਼ੀਸਦੀ ਹੈ। ਅਜਿਹੀ ਨਵੀਂ ਤਕਨੀਕ ਨਾਲ ਸੜਕੀ ਹਾਦਸਿਆਂ ’ਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਹ ਤਕਨੀਕ ਪੂਰੇ ਪੰਜਾਬ ’ਚ ਸਾਰੇ ਟਰੈਕਾਂ ਵਿਖੇ ਲਾਗੂ ਕਰ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਪ੍ਰਭਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8