ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਰਹੇ ਭਰਤ ਇੰਦਰ ਚਹਿਲ ਨੂੰ ਵੱਡੀ ਰਾਹਤ

Wednesday, Oct 04, 2023 - 06:51 PM (IST)

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਰਹੇ ਭਰਤ ਇੰਦਰ ਚਹਿਲ ਨੂੰ ਵੱਡੀ ਰਾਹਤ

ਚੰਡੀਗੜ੍ਹ (ਹਾਂਡਾ) : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚਹਿਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵਲੋਂ ਚਹਿਲ ਖ਼ਿਲਾਫ ਆਦਮਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਸੀ। ਇਸ ਦੌਰਾਨ ਕਈ ਵਾਰ ਵਿਜੀਲੈਂਸ ਨੇ ਸੰਮਨ ਭੇਜ ਕੇ ਭਰਤ ਇੰਦਰ ਸਿੰਘ ਚਹਿਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਆਖਿਆ ਸੀ ਪਰ ਇਸ ਦੇ ਬਾਵਜੂਦ ਵੀ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ। 

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਗੇਟ ਤੋਂ ਵਾਪਸ ਪਰਤੀ ਸੀ ਵਿਜੀਲੈਂਸ ਦੀ ਟੀਮ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਦੇ ਘਰ 27 ਸਤੰਬਰ ਨੂੰ ਵਿਜੀਲੈਂਸ ਨੇ ਰੇਡ ਕੀਤੀ ਸੀ। ਵਿਜੀਲੈਂਸ ਵਿਭਾਗ ਦੀ ਟੀਮ ਭਰਤ ਇੰਦਰ ਸਿੰਘ ਚਹਿਲ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਸੀ ਪਰ ਅੱਗੋਂ ਚਹਿਲ ਦੇ ਘਰ ਦਾ ਦਰਵਾਜ਼ਾ ਹੀ ਨਹੀਂ ਖੋਲ੍ਹਿਆ ਗਿਆ। ਜਿਸ ਕਾਰਣ ਵਿਜੀਲੈਂਸ ਦੀ ਟੀਮ ਨੂੰ ਬੇਰੰਗ ਪਰਤਣਾ ਪਿਆ। ਇਸ ਦੌਰਾਨ ਵਿਜੀਲੈਂਸ ਵਿਭਾਗ ਦੀ ਟੀਮ ਨੇ ਗੇਟ ’ਤੇ ਤਾਇਨਾਤ ਕੀਤੇ ਗਏ ਚੌਂਕੀਦਾਰ ਨੂੰ ਇਕ ਪੱਤਰ ਦੇ ਦਿੱਤਾ ਅਤੇ ਵਾਪਸ ਪਰਤ ਆਈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News