ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Monday, Jul 08, 2024 - 12:45 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਮਜੀਠੀਆ ਨੇ ਐੱਸ. ਆਈ. ਟੀ. ਦੇ ਸੰਮਨਾਂ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਅਗਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

ਇਨ੍ਹਾਂ ਸੰਮਨਾਂ ਨੂੰ ਨਾਜਾਇਜ਼ ਦੱਸਿਆ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੱਜ ਜਿਵੇਂ ਹੀ ਹਾਈਕੋਰਟ 'ਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਵਰੇਜ ਕਰ ਰਹੇ ਪੱਤਰਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਕੀ ਹੈ ਪੂਰਾ ਮਾਮਲਾ 
ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਪਹਿਲਾਂ ਵੀ ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਦੱਸਣਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ 'ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 'ਚ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਸਨ। ਹੁਣ ਉਨ੍ਹਾਂ ਨੂੰ ਫਿਰ ਐੱਸ. ਆਈ. ਟੀ. ਵਲੋਂ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਹਾਈਕੋਰਟ ਨੇ ਅੱਜ ਇਸ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ।

 ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News