ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਹਜ਼ਾਰਾਂ ਕਾਰੋਬਾਰੀਆਂ ਨੂੰ ਵੱਡੀ ਰਾਹਤ, ਸਰਕਾਰ ਨੇ ਕੀਤਾ ਐਲਾਨ (ਵੀਡੀਓ)

Monday, Nov 06, 2023 - 12:38 PM (IST)

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਹਜ਼ਾਰਾਂ ਕਾਰੋਬਾਰੀਆਂ ਨੂੰ ਵੱਡੀ ਰਾਹਤ, ਸਰਕਾਰ ਨੇ ਕੀਤਾ ਐਲਾਨ (ਵੀਡੀਓ)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸੂਬੇ ਦੇ ਹਜ਼ਾਰਾਂ ਕਾਰੋਬਾਰੀਆਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਕੈਬਨਿਟ ਮੀਟਿੰਗ 'ਚ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਵੈਟ ਦੇ ਮਸਲੇ ਨੂੰ ਸੁਲਝਾਉਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਦੀਵਾਲੀ 'ਤੇ ਕਾਰੋਬਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।

ਇਹ ਵੀ ਪੜ੍ਹੋ : 'ਪੰਜਾਬ' ਨੂੰ ਲੈ ਕੇ ਸੁਪਰੀਮ ਕੋਰਟ 'ਚ ਵੱਡੀ ਸੁਣਵਾਈ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਾਰੋਬਾਰੀਆਂ ਨੇ ਕਰੀਬ ਇਕ ਲੱਖ ਰੁਪਏ ਤੱਕ ਦਾ ਟੈਕਸ ਦੇਣਾ ਹੈ, ਉਹ ਸਾਰੇ ਦਾ ਸਾਰਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਟੈਕਸ ਦਾ ਸਾਰਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ। ਇਸ ਨਾਲ 39,787 ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਜਿਨ੍ਹਾਂ ਕਾਰੋਬਾਰੀਆਂ ਦਾ ਇਕ ਲੱਖ ਤੋਂ ਲੈ ਕੇ ਇਕ ਕਰੋੜ ਤੱਕ ਦਾ ਟੈਕਸ ਖੜ੍ਹਾ ਹੈ, ਉਸ 'ਚੋਂ 50 ਫ਼ੀਸਦੀ ਮੁਆਫ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, ਸਰਕਾਰ ਨੇ ਸ਼ੁਰੂ ਕੀਤੀ ਇਹ ਸਕੀਮ
ਇਸ ਦੇ ਨਾਲ ਹੀ 100 ਫ਼ੀਸਦੀ ਇਸ ਦਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਦਰਿਆਦਿਲੀ ਹੈ। ਹਰਪਾਲ ਚੀਮਾ ਨੇ ਦੱਸਿਆ ਕਿ 60,000 ਦੇ ਕਰੀਬ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਸਕੀਮ 15 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ 15 ਮਾਰਚ ਤੱਕ ਇਸ ਦਾ ਸਮਾਂ ਹੈ। ਇਸ ਸਮੇਂ ਦੌਰਾਨ ਇਹ ਸਕੀਮ ਲਾਗੂ ਰਹੇਗੀ। ਇਸ ਦੌਰਾਨ ਜਿਹੜੇ ਵੀ ਕਾਰੋਬਾਰੀ ਟੈਕਸ ਭਰਨਾ ਚਾਹੁੰਦੇ ਹਨ, ਉਹ ਇਸ ਨੂੰ ਭਰ ਕੇ ਬਣਦੇ ਪੈਸੇ ਦੇ ਕੇ ਸਰਟੀਫਿਕੇਟ ਲੈ ਸਕਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਾਰੋਬਾਰੀਆਂ ਦੇ ਹੱਕ 'ਚ ਇਹ ਬਹੁਤ ਵੱਡਾ ਫ਼ੈਸਲਾ ਹੋਇਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News