ਪੰਜਾਬ ਦੇ ਕੈਂਸਰ ਮਰੀਜ਼ਾਂ ਲਈ ਅਹਿਮ ਖ਼ਬਰ, ‘ਆਪ’ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੀਤਾ ਵੱਡਾ ਐਲਾਨ

Wednesday, Jul 19, 2023 - 10:10 PM (IST)

ਚੰਡੀਗੜ੍ਹ: ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5 ਲੱਖ ਰੁਪਏ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

PunjabKesari

ਇਹ ਖ਼ਬਰ ਵੀ ਪੜ੍ਹੋ - ਖਾਕੀ ਮੁੜ ਹੋਈ ਦਾਗਦਾਰ, ਧਾਰਮਿਕ ਆਗੂ ਦੇ ਕਤਲ ਕੇਸ 'ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ DSP ਗ੍ਰਿਫ਼ਤਾਰ

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਐਮ.ਪੀ. ਅਰੋੜਾ ਨੇ ਕਿਹਾ ਕਿ ਭਾਰਤ ਵਿਚ ਡਾਕਟਰੀ ਖਰਚੇ ਬਹੁਤ ਜ਼ਿਆਦਾ ਹਨ ਅਤੇ ਕੈਂਸਰ ਦੇ ਇਲਾਜ ਦੇ ਮਾਮਲੇ ਵਿਚ ਲੱਖਾਂ ਰੁਪਏ ਦਾ ਖਰਚਾ ਆਉਂਦਾ ਹੈ। ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਕਿ ਕੈਂਸਰ ਦਾ ਕੋਈ ਵੀ ਮਰੀਜ਼ ਇਲਾਜ ਦੀ ਘਾਟ ਕਾਰਨ ਇਸ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਨਾ ਹੋਵੇ।  ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਆਪਣੀ ਮਾਤਾ, ਜੋ ਕਿ ਹਾਲ ਹੀ ਵਿਚ ਬ੍ਰੈਸਟ ਕੈਂਸਰ ਦੇ ਚਲਦਿਆਂ ਦਮ ਤੋੜ ਗਈ ਸੀ, ਦੀ ਯਾਦ ਵਿਚ ‘ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ’ ਬਣਾਇਆ ਹੈ। ਇਹ ਟਰੱਸਟ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5  ਲੱਖ ਰੁਪਏ ਦਾ ਮੁਫਤ ਇਲਾਜ ਕਰਵਾਏਗਾ।

ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੜ੍ਹਿਆ ਪੁਲਸ ਅੜਿੱਕੇ, ਟੈਕਸੀ ਡਰਾਈਵਰ ਤੋਂ ਬਣਿਆ 'ਬੌਬੀ ਸ਼ੂਟਰ'

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੈਂਸਰ ਦੇ ਮਰੀਜਾਂ ਨੂੰ ਪਹਿਲਾਂ ਹੀ ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ 1.5 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਤਜਵੀਜ਼ਸ਼ੁਦਾ ਇਲਾਜ ਟਰੱਸਟ ਵੱਲੋਂ ਮੇਲ ਖਾਂਦੇ ਯੋਗਦਾਨ ਦੇ ਰੂਪ ਵਿਚ ਹੋਵੇਗਾ। ਇਸ ਲਈ ਮਰੀਜ਼ ਦਾ ਕੁੱਲ 3 ਲੱਖ ਰੁਪਏ ਦਾ ਇਲਾਜ ਮੁਫ਼ਤ ਹੋਵੇਗਾ। ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਆਮ ਲੋਕਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਨਹੀਂ ਹੈ ਅਤੇ ਨਤੀਜੇ ਵਜੋਂ ਕੈਂਸਰ ਦੇ ਬਹੁਤ ਸਾਰੇ ਮਰੀਜ਼ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ  ਹਨ।.

ਇਹ ਖ਼ਬਰ ਵੀ ਪੜ੍ਹੋ - ਮੋਗਾ ’ਚ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਕਰਨ ਵਾਲਾ ਵੱਡਾ ਸਕੈਂਡਲ ਆਇਆ ਸਾਹਮਣੇ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਸੰਸਦ ਮੈਂਬਰ ਨੂੰ ਪ੍ਰਸਤਾਵ ਨੂੰ ਤੇਜ਼ੀ ਨਾਲ ਲਾਗੂ ਕਰਨ ਦਾ ਭਰੋਸਾ ਦਿੱਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨਵੀਂ ਪਹਿਲਕਦਮੀ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਰੂਪ ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ ਅਤੇ ਸਹਾਇਕ ਡਾਇਰੈਕਟਰ- ਕਮ- ਸਟੇਟ ਪ੍ਰੋਗਰਾਮ ਅਫ਼ਸਰ ਕੈਂਸਰ ਕੰਟਰੋਲ ਸੈੱਲ ,ਪੰਜਾਬ ਡਾ: ਸੰਦੀਪ ਸਿੰਘ ਗਿੱਲ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News