ਡਰੱਗ ਮਾਮਲੇ ''ਚ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ
Tuesday, Oct 10, 2023 - 06:46 PM (IST)
ਚੰਡੀਗੜ੍ਹ (ਹਾਂਡਾ)-ਨਸ਼ਿਆਂ ਦੇ ਮਾਮਲੇ 'ਚ ਬਰਖ਼ਾਸਤ ਹੋਏ ਏ. ਆਈ. ਜੀ. ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।
ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਵਿਜੀਲੈਂਸ ਮਾਮਲੇ ਵਿਚ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ ਅਤੇ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 16 ਅਕਤਬੂਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਰਾਜਜੀਤ ਸਿੰਘ ਸੁਪਰੀਮ ਕੋਰਟ ਤੱਕ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰਖ਼ਾਸਤ ਏ. ਆਈ. ਜੀ. ਰਾਜਜੀਤ ਨੂੰ ਡਰੱਗਜ਼ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।
ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਆਦੇਸ਼ ਜਾਰੀ ਕੀਤੇ ਸਨ ਕਿ ਉਹ ਜਾਂਚ ਅਧਿਕਾਰੀਆਂ ਨੂੰ ਸਹਿਯੋਗ ਦੇਣ ਅਤੇ ਰੋਜ਼ਾਨਾ ਆਧਾਰ 'ਤੇ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣ। ਪਿਛਲੇ ਮਾਰਚ ਮਹੀਨੇ ਹਾਈ ਕੋਰਟ ਵੱਲੋਂ ਜਾਂਚ ਰਿਪੋਰਟ ਆਉਣ ਤੋਂ ਬਾਅਦ ਰਾਜਜੀਤ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਦੋਂ ਤੋਂ ਰਾਜਜੀਤ ਨੂੰ ਭਗੌੜਾ ਕਰਾਰ ਦਿੱਤਾ ਸੀ। ਨਸ਼ਿਆਂ ਦੇ ਮਾਮਲੇ ਵਿੱਚ ਪਰ ਉਨ੍ਹਾਂ ਨੂੰ ਅਜੇ ਤੱਕ ਬਿੱਲ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ