ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਵੱਡੀ ਰਾਹਤ

Friday, Oct 13, 2023 - 06:23 PM (IST)

ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਵੱਡੀ ਰਾਹਤ

ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਰਾਹਤ ਮਿਲੀ ਹੈ। ਸੋਨੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫ਼ਤਾਰੀ ਦੇ ਲਗਭਗ 3 ਮਹੀਨੇ ਬਾਅਦ ਜ਼ਮਾਨਤ ਦੇ ਦਿੱਤੀ ਹੈ। ਦੋ ਦਿਨ ਲਗਾਤਾਰ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਹੈ। ਇਹ ਰਾਹਤ ਉਨ੍ਹਾਂ ਨੂੰ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ’ਤੇ ਦਿੱਤੀ ਗਈ ਹੈ। ਅੰਮ੍ਰਿਤਸਰ ਅਦਾਲਤ ਵਿਚ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਸੋਨੀ ਵਲੋਂ ਹਾਈਕੋਰਟ ਵਿਚ ਅਪੀਲ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ, ਜਾਰੀ ਹੋਏ ਲਿਖਤੀ ਹੁਕਮ

ਬੀਤੇ ਦਿਨੀਂ ਵੀਰਵਾਰ ਨੂੰ ਵੀ ਇਸ ਮਾਮਲੇ ਨੂੰ ਲੈ ਕੇ 2 ਘੰਟੇ ਬਹਿਸ ਚੱਲੀ। ਜਿਸ ਤੋਂ ਬਾਅਦ ਜੱਜ ਨੇ ਮਾਮਲੇ ਨੂੰ ਅੱਜ ਤਕ ਲਈ ਮੁਲਤਵੀ ਕਰ ਦਿੱਤਾ ਸੀ। ਅੱਜ ਸਵੇਰੇ ਹੀ ਸੋਨੀ ਅਦਾਲਤ ਵਿਚ ਪੇਸ਼ ਹੋਏ ਅਤੇ ਦੋਵਾਂ ਪੱਖਾਂ ਦਰਮਿਆਨ ਬਹਿਸ ਛਿੜੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਓ. ਪੀ. ਸੋਨੀ ਨੂੰ ਜ਼ਮਾਨਤ ਦੇ ਦਿੱਤੀ।

ਇਹ ਵੀ ਪੜ੍ਹੋ : ਵਿਵਾਦਾਂ ’ਚ ਘਿਰਿਆ ਪੰਜਾਬ ਪੁਲਸ ਦਾ ਏ. ਐੱਸ. ਆਈ., ਵਾਇਰਲ ਹੋਈ ਵੀਡੀਓ ਨੇ ਖੋਲ੍ਹੀ ਕਰਤੂਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News