ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ਲਈ ਭਾਲ ਕਰ ਰਹੀ ਸੀ ਵਿਜੀਲੈਂਸ

10/16/2023 1:25:09 PM

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈਕੋਰਟ ਨੇ ਪਲਾਟ ਘਪਲੇ ਮਾਮਲੇ 'ਚ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ। ਅੰਤਰਿਮ ਜ਼ਮਾਨਤ ਮਿਲਣ ਮਗਰੋਂ ਹੁਣ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤਹਿਤ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣਾ ਪਵੇਗਾ ਅਤੇ ਜਾਂਚ ਏਜੰਸੀ ਦੇ ਕੋਲ ਜਾ ਕੇ ਜਾਂਚ 'ਚ ਵੀ ਸ਼ਾਮਲ ਹੋਣਾ ਪਵੇਗਾ।

ਇਹ ਵੀ ਪੜ੍ਹੋ : Delhi Weather : ਸਾਹ ਲੈਣ ਲਾਇਕ ਨਹੀਂ ਰਹੀ ਹਵਾ, ਜਾਣੋ ਅੱਜ ਕਿਹੋ ਜਿਹਾ ਰਹੇਗਾ ਮੌਸਮ

ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 24 ਸਤੰਬਰ ਨੂੰ ਬਠਿੰਡਾ ਥਾਣਾ 'ਚ ਪਲਾਟ ਅਲਾਟਮੈਂਟ ਨਾਲ ਸਬੰਧਿ ਮਾਮਲੇ ’ਚ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਭਾਲ 'ਚ 6 ਸੂਬਿਆਂ 'ਚ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਦੀਆਂ ਟੀਮਾਂ ਨੇ ਚੰਡੀਗੜ੍ਹ ਅਤੇ ਲੰਬੀ 'ਚ ਵੀ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਪਰ ਉੱਥੇ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਖ਼ਤਰਨਾਕ ਗੈਂਗਸਟਰਾਂ ਦੀ ਨਵੀਂ ਖੇਡ ਬਣੀ ਵੱਡੀ ਚਿੰਤਾ, ਪੜ੍ਹੋ ਪੂਰੀ ਖ਼ਬਰ

 ਮਨਪ੍ਰੀਤ ਬਾਦਲ ਨੇ ਆਪਣੇ ਆਪ ਨੂੰ ਬੇਕਸੂਰ ਅਤੇ ਇਸ ਮਾਮਲੇ ਨੂੰ ਸਿਆਸੀ ਬਦਲਾਖ਼ੋਰੀ ਦਾ ਮਾਮਲਾ ਦੱਸਿਆ ਹੈ। ਬਠਿੰਡਾ ਅਦਾਲਤ ਵੱਲੋਂ ਅਪਰਾਧਿਕ ਮਾਮਲੇ ’ਚ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਸੀ। ਹਾਈਕੋਰਟ ’ਚ ਦਾਇਰ ਪਟੀਸ਼ਨ 'ਚ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News