ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਮਿਲੀ ਰਾਹਤ

11/09/2023 1:04:41 PM

ਲੁਧਿਆਣਾ (ਵੈੱਬ ਡੈਸਕ, ਮੋਹਿਨੀ) : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੀ. ਆਰ. ਟੀ. ਸੀ. ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਹੋਣ ਵਾਲੀ ਹੜਤਾਲ ਵਾਪਸ ਲੈ ਲਈ ਹੈ। ਇਸ ਨਾਲ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਦੇ ਇਸ ਫ਼ੈਸਲੇ ਤੋਂ ਬਾਅਦ ਅੱਜ ਪੰਜਾਬ 'ਚ ਸਰਕਾਰੀ ਬੱਸਾਂ ਆਮ ਵਾਂਗ ਚੱਲਣਗੀਆਂ।

ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਸੋਚ ਸਮਝ ਕੇ ਨਿਕਲਿਓ ਘਰੋਂ

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਕਾਰਨ ਡਾਇਰੈਕਟਰਾਂ ਤੇ ਮੰਤਰੀਆਂ ਨਾਲ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਨੇ ਮੁੜ ਹੜਤਾਲ ’ਤੇ ਜਾਣ ਦਾ ਮਨ ਬਣਾ ਲਿਆ ਸੀ। ਇਸ 'ਚ 5 ਫ਼ੀਸਦੀ ਤਨਖ਼ਾਹ ਵਾਧੇ ਲਈ ਸੰਘਰਸ਼ ਕੀਤਾ ਗਿਆ। ਉਨ੍ਹਾਂ ਦੇ ਸੰਘਰਸ਼ ਦਾ ਨੋਟਿਸ ਲੈਂਦਿਆਂ ਸਰਕਾਰ ਅਤੇ ਬੋਰਡ ਆਫ਼ ਡਾਇਰੈਕਟਰਜ਼ ਨੇ ਉਨ੍ਹਾਂ ਦੀ ਮੰਗ ਨੂੰ ਤੁਰੰਤ ਪੂਰਾ ਕਰਦੇ ਹੋਏ 1 ਅਕਤੂਬਰ, 2023 ਤੋਂ ਆਊਟਸੋਰਸ ਅਤੇ ਠੇਕੇ 'ਤੇ ਭਰਤੀ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਮੁਲਾਜ਼ਮਾਂ ਨੂੰ 5 ਫ਼ੀਸਦੀ ਤਨਖ਼ਾਹ 'ਚ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਦੀਵਾਲੀ 'ਤੇ ਵਾਹਨ ਖ਼ਰੀਦਣ ਵਾਲਿਆਂ ਨੂੰ ਵੱਡੀ ਰਾਹਤ, ਹਟਾਈ ਗਈ ਇਹ ਪਾਬੰਦੀ

ਲੁਧਿਆਣਾ ਡਿਪੂ ਦੇ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ, ਜਿਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਖ਼ਬਰ ਸਾਹਮਣੇ ਆਈ ਸੀ ਕਿ ਪਨਬੱਸ, ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita