ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ: 31 ਦਸੰਬਰ ਤੱਕ ਬਕਾਇਆ ਜਮ੍ਹਾ ਕਰਵਾਉਣ ’ਤੇ ਮਿਲੇਗੀ ਰਿਆਇਤ

Monday, Sep 04, 2023 - 10:12 PM (IST)

ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ: 31 ਦਸੰਬਰ ਤੱਕ ਬਕਾਇਆ ਜਮ੍ਹਾ ਕਰਵਾਉਣ ’ਤੇ ਮਿਲੇਗੀ ਰਿਆਇਤ

ਲੁਧਿਆਣਾ (ਹਿਤੇਸ਼)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦੇ ਤਹਿਤ 31 ਦਸੰਬਰ ਤੱਕ ਬਕਾਇਆ ਜਮ੍ਹਾ ਕਰਵਾਉਣ ਦਾ ਵਿਆਜ-ਪੈਨਲਟੀ ਦੀ ਮੁਆਫ਼ੀ ਮਿਲੇਗੀ।

ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 18 ਫੀਸਦੀ ਵਿਆਜ ਅਤੇ 20 ਫੀਸਦੀ ਪੈਨਲਟੀ ਲਗਾਈ ਜਾਂਦੀ ਹੈ, ਜਿਸ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਪਾਲਿਸੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Part Time Job ਦੀ ਭਾਲ 'ਚ ਹੋ ਤਾਂ ਹੋ ਜਾਓ ਸਾਵਧਾਨ, ਕਿਤੇ ਕਰ ਨਾ ਬੈਠੀਓ ਅਜਿਹੀ ਗਲਤੀ

ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਉਸ ਮੁਤਾਬਕ 31 ਦਸੰਬਰ ਤੱਕ ਬਕਾਇਆ ਜਮ੍ਹਾ ਕਰਵਾਉਣ ’ਤੇ ਵਿਆਜ-ਪੈਨਲਟੀ ਦੀ ਮੁਆਫ਼ੀ ਮਿਲੇਗੀ, ਜਿਸ ਡੈੱਡਲਾਈਨ ਦੇ ਖਤਮ ਹੋਣ ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਫਿਰ ਤੋਂ ਵਿਆਜ-ਪੈਨਲਟੀ ਦੀ ਸ਼ਰਤ ਲਾਗੂ ਹੋਵੇਗੀ।

ਅਪਣਾਇਆ ਜਾਂਦਾ ਹੈ ਇਹ ਪੈਟਰਨ

ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਸਤੰਬਰ ਤੱਕ 10 ਫੀਸਦੀ ਛੋਟ ਦਿੱਤੀ ਜਾਂਦੀ ਹੈ, ਜਦੋਂਕਿ ਅਕਤੂਬਰ ਤੋਂ ਦਸੰਬਰ ਤੱਕ ਪੂਰਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਨਿਯਮ ਹੈ। ਇਸ ਤੋਂ ਬਾਅਦ ਮਾਰਚ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫੀਸਦੀ ਪੈਨਲਟੀ ਲਗਾਈ ਜਾਂਦੀ ਹੈ। ਉੱਧਰ, ਪਿਛਲੇ ਸਾਲ ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 18 ਫੀਸਦੀ ਵਿਆਜ ਅਤੇ 20 ਫੀਸਦੀ ਪੈਨਲਟੀ ਲਗਾਈ ਜਾਂਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News