ਸਿੱਧੂ ਮੂਸੇਵਾਲਾ ਕਤਲ ਕਾਂਡ: ਗੈਂਗਸਟਰ ਟੀਨੂੰ ਦੀ ਮਦਦ ਕਰਨ ਵਾਲੇ ਪੁਲਸ ਮੁਲਾਜ਼ਮ ਨੂੰ ਹਾਈਕੋਰਟ ਵੱਲੋਂ ਰਾਹਤ

Tuesday, Nov 21, 2023 - 05:47 AM (IST)

ਚੰਡੀਗੜ੍ਹ (ਹਾਂਡਾ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ ਵਿਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ ਦੀ ਮਦਦ ਕਰਨ ਵਾਲੇ ਬਰਖ਼ਾਸਤ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਕੇ ਰਾਹਤ ਦਿੱਤੀ ਹੈ। ਉਕਤ ਸਬ-ਇੰਸਪੈਕਟਰ 'ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਸ ਹਿਰਾਸਤ ਵਿਚੋਂ ਭੱਜਣ ਵਿਚ ਮੱਦਦ ਕਰਨ ਦਾ ਦੋਸ਼ ਸੀ। ਟੀਨੂੰ ਲਾਰੈਂਸ ਬਿਸ਼ਨੋਈ ਦਾ ਕਥਿਤ ਸਹਿਯੋਗੀ ਹੈ ਜਿਸ ਨੇ ਕਤਲ ਲਈ ਸ਼ਾਰਪ ਸ਼ੂਟਰਾਂ ਦਾ ਪ੍ਰਬੰਧ ਕਰਨ ਵਿਚ ਮਦਦ ਕੀਤੀ ਸੀ। ਦੋਸ਼ ਸੀ ਕਿ ਸੀ.ਆਈ.ਏ. ਦੀ ਹਿਰਾਸਤ ਵਿਚ ਰਹਿਣ ਦੌਰਾਨ ਦੀਪਕ ਤਤਕਾਲੀ ਸੀ.ਆਈ.ਏ. ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਦੀ ਮਦਦ ਨਾਲ ਫਰਾਰ ਹੋ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - World Cup Final ਮਗਰੋਂ ਗੁਰਪਤਵੰਤ ਪੰਨੂ ਦਾ ਐਲਾਨ, ਇਸ ਆਸਟ੍ਰੇਲੀਆਈ ਨੂੰ ਦੇਵੇਗਾ ਲੱਖਾਂ ਦਾ ਇਨਾਮ

ਬਰਖ਼ਾਸਤ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ’ਤੇ ਅਕਤੂਬਰ 2022 ਵਿਚ ਜਿ਼ਲਾ ਮਾਨਸਾ ਵਿਚ ਆਈ.ਪੀ.ਸੀ. ਦੀਆਂ ਧਾਰਾਵਾਂ 222, 224, 225-ਏ, 212, 216, 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਉਹ ਉਦੋਂ ਤੋਂ ਹਿਰਾਸਤ ਵਿਚ ਹੈ। ਇਸ ਦੇ ਨਾਲ ਹੀ ਹਾਈਕੋਰਟ ਦੇ ਜਸਟਿਸ ਐੱਮ.ਐੱਸ. ਸੰਧੂ ਨੇ ਮਾਮਲੇ ਦੀ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News