ਪੰਜਾਬ ਸਰਕਾਰ ਵਲੋਂ ਗੰਨਾ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ

Saturday, Nov 04, 2023 - 05:13 PM (IST)

ਪੰਜਾਬ ਸਰਕਾਰ ਵਲੋਂ ਗੰਨਾ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ

ਅੰਮ੍ਰਿਤਸਰ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾ ਸਦਕਾ ਭੱਲਾ ਪਿੰਡ ਖੰਡ ਮਿਲ ਦਾ ਯਾਰਡ ਕਰੀਬ 30 ਸਾਲ ਬਾਅਦ ਪੱਕਾ ਹੋਣ ਜਾ ਰਿਹਾ ਹੈ, ਜਿਸ ਨਾਲ ਸਾਡੇ ਇਲਾਕੇ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੰਡ ਮਿਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭੱਲਾ ਪਿੰਡ ਦੀ ਸ਼ੂਗਰ ਮਿੱਲ ਦਾ ਯਾਰਡ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਬਦਤਰ ਹਾਲਤ ’ਚ ਸੀ ਅਤੇ ਕਿਸਾਨਾਂ ਨੂੰ ਇਥੇ ਟਰੈਕਟਰ ਟਰਾਲੀਆਂ ਖੜ੍ਹੀ ਕਰਨ ’ਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਯਾਰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ 20 ਨਵੰਬਰ ਤੱਕ ਪੂਰਾ ਕੰਮ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਕਰੀਟ ਦਾ ਵਧੀਆ ਫਰਸ਼ ਨਵੇਂ ਗੰਨਾ ਸੀਜਨ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਇਕ ਸਵਾਲ ਦੇ ਜਵਾਬ ’ਚ ਦੱਸਿਆ ਕਿ ਕਿਸਾਨਾਂ ਨੂੰ ਗੰਨੇ ਦੀ ਪਰਚੀ ਲੈਣ ਲਈ ਕਿਸੇ ਰਾਜਸੀ ਨੇਤਾ ਦੀ ਸਿਫਾਰਸ਼ ਦੀ ਲੋੜ ਨਹੀਂ ਹੈ, ਸਗੋਂ ਖੰਡ ਮਿਲ ਵੱਲੋਂ ਦਿੱਤੇ ਕੈਲੰਡਰ ਅਨੁਸਾਰ ਗੰਨਾ ਭਾਵੇਂ ਇਕ ਕਿਲਾ ਹੋਵੇ ਜਾਂ 50 ਕਿਲੇ ਪਰਚੀ ਕੈਲੰਡਰ ਅਨੁਸਾਰ ਮਿਲਦੀ ਰਹੇਗੀ।

ਇਹ ਵੀ ਪੜ੍ਹੋ : ਨਵ-ਨਿਯੁਕਤ ਡੀ. ਸੀ. ਦੀ ਪਹਿਲਕਦਮੀ ਤੋਂ ਬਾਅਦ ਜਨਤਾ ਨੂੰ ਇਕ ਹੋਰ ਵੱਡੀ ਰਾਹਤ

ਗੰਨੇ ਦੀ ਅਦਾਇਗੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ ਹੀ ਗੰਨੇ ਦੀ ਅਦਾਇਗੀ ਕਰ ਦਿੱਤੀ ਜਾਂਦੀ ਹੈ ਅਤੇ ਅੱਗੇ ਵੀ ਇਹ ਅਦਾਇਗੀ ਨਾਲੋਂ-ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਇਹ ਕੰਮ ਅੱਜ ਤੋਂ 30 ਸਾਲ ਪਹਿਲਾਂ ਹੀ ਹੋ ਜਾਣੇ ਚਾਹੀਦੇ ਸਨ ਪਰ ਕਿਸੇ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਅਸੀਂ ਇਕ ਸਾਲ ਦੇ ਅੰਦਰ-ਅੰਦਰ ਹੀ ਕਿਸਾਨਾਂ ਦੇ ਹਿੱਤਾਂ ਲਈ ਕਈ ਅਹਿਮ ਫੈਸਲੇ ਕੀਤੇ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੀਫ ਇੰਜੀਨੀਅਰ ਪੰਚਾਇਤੀ ਰਾਜ ਕਰਨਦੀਪ ਸਿੰਘ ਚਾਹਲ, ਨਿਗਰਾਨ ਇੰਜੀਨੀਅਰ ਸੰਦੀਪ ਸ੍ਰੀਧਰ, ਐਕਸੀਅਨ ਕੁਲਵੰਤ ਸਿੰਘ, ਐੱਸ. ਡੀ. ਓ. ਪਰਮਜੀਤ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : 13 ਸਾਲ ਪਹਿਲਾਂ ਵਿਦੇਸ਼ ’ਚ ਲਾਪਤਾ ਹੋਇਆ ਸੀ ਮਾਛੀਵਾੜਾ ਦਾ ਨੌਜਵਾਨ, CBI ਖੋਲ੍ਹੇਗੀ ਪਰਤਾਂ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Anuradha

Content Editor

Related News