ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

Thursday, Aug 24, 2023 - 06:24 PM (IST)

ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

ਅੰਮ੍ਰਿਤਸਰ (ਹਾਂਡਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ 'ਚ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐੱਫ਼. ਆਈ. ਆਰ. ਕੋਰੋਨਾ ਦੇ ਸਮੇਂ ਦੌਰਾਨ ਦਰਜ ਕੀਤੀ ਗਈ ਸੀ। ਇਹ ਐੱਫ਼. ਆਈ. ਆਰ 1 ਜੁਲਾਈ 2021 ਨੂੰ ਦਰਜ ਕੀਤੀ ਗਈ ਸੀ, ਕਿਉਂਕਿ ਸੁਖਬੀਰ ਬਾਦਲ ਵੱਲੋਂ ਕੋਰੋਨਾ 'ਚ ਮਾਈਨਿੰਗ ਸਾਈਟ 'ਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਹੁਣ ਹਾਈਕੋਰਟ ਨੇ ਅੰਮ੍ਰਿਤਸਰ ਦੇ ਬਿਆਸ 'ਚ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਸੁਖਬੀਰ ਬਾਦਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News