ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

01/18/2024 1:37:19 PM

ਨਵੀਂ ਦਿੱਲੀ/ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਸਅਸਲ ਸੁਪਰੀਮ ਕੋਰਟ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਿਤ ਕੇਸ 'ਚ ਖਹਿਰਾ ਨੂੰ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਸਰਕਾਰ ਦਾ ਕਹਿਣਾ ਸੀ ਸੁਖਪਾਲ ਸਿੰਘ ਖਹਿਰਾ ਮਾਮਲੇ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੇਅਰ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ, AAP 'ਤੇ ਕਾਂਗਰਸ ਵੱਲੋਂ ਜੰਮ ਕੇ ਹੰਗਾਮਾ   
ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਸੁਖਪਾਲ ਖਹਿਰਾ ਬੇਸ਼ੱਕ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦੋਸਤ ਘਰ ਗਏ ਮੁੰਡੇ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, 2 ਵਾਰ ਰਿਫਿਊਜ਼ ਹੋ ਚੁੱਕਾ ਸੀ ਕੈਨੇਡਾ ਦਾ ਵੀਜ਼ਾ

ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਸੀ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰਦਿਆਂ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਗਈ ਹੈ।    

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

Babita

This news is Content Editor Babita