ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ

Thursday, Feb 16, 2023 - 09:48 PM (IST)

ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਖ਼ਿਲਾਫ਼ ਫਾਜ਼ਿਲਕਾ ਦੀ ਅਦਾਲਤ ’ਚ 2017 ’ਚ NDPS ਦਾ ਚਲਾਇਆ ਗਿਆ ਮੁਕੱਦਮਾ ਰੱਦ ਕਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਇਕ ਟਵੀਟ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਵਾਹਿਗੁਰੂ ਅਤੇ ਪੰਜਾਬ ਦੇ ਲੋਕਾਂ ਦੇ ਰਿਣੀ ਹਨ ਕਿ ਮਾਣਯੋਗ ਸੁਪਰੀਮ ਕੋਰਟ ਨੇ 2017 ’ਚ ਫਾਜ਼ਿਲਕਾ ਦੀ ਅਦਾਲਤ ਵੱਲੋਂ ਐੱਨ. ਡੀ. ਪੀ. ਐੱਸ. ਕੇਸ ’ਚ ਮੇਰੇ ਵਿਰੁੱਧ ਕੀਤੇ ਝੂਠੇ ਸੰਮਨ ਨੂੰ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਆਪ’ ਵਿਧਾਇਕ ਦਾ PA ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਵਿਧਾਇਕ ਤੋਂ ਵੀ ਪੁੱਛਗਿੱਛ ਜਾਰੀ

PunjabKesari

ਇਨ੍ਹਾਂ ਹੁਕਮਾਂ ਦੇ ਨਾਲ ਜੋ ED ਨੇ ਮੇਰੇ ਖਿਲਾਫ ਮੁਕੱਦਮਾ ਦਰਜ ਕਰਕੇ ਮੈਨੂੰ ਹਿਰਾਸਤ ’ਚ ਲਿਆ ਸੀ, ਉਹ ਵੀ ਖ਼ਤਮ ਹੋ ਗਿਆ ਹੈ। ਖਹਿਰਾ ਨੇ ਕਿਹਾ ਕਿ ਜੋ ਲੋਕ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਸਨ, ਉਨ੍ਹਾਂ ਲਈ ਇਕ ਵੱਡਾ ਝਟਕਾ ਹੈ।


author

Manoj

Content Editor

Related News