ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਗਰਮੀ ਦੌਰਾਨ ਵੱਡੀ ਰਾਹਤ, ਪਾਵਰਕਾਮ ਨੇ ਚੁੱਕਿਆ ਅਹਿਮ ਕਦਮ

05/23/2024 7:08:51 PM

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਮਹਾਨਗਰ ਦੇ ਜ਼ਿਆਦਾਤਰ ਇਲਾਕਿਆਂ ’ਚ ਬਿਜਲੀ ਦੀ ਲਗਾਤਾਰ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਰੋਜ਼ਾਨਾ ਨਵੇਂ-ਨਵੇਂ ਪ੍ਰਾਜੈਕਟ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਵਿਭਾਗ ਦੇ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਦੀ ਅਗਵਾਈ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਐੱਸ. ਈ., ਈਸਟ ਸੁਰਜੀਤ ਸਿੰਘ ਦੀ ਟੀਮ ਵੱਲੋਂ ਨੂਰਵਾਲਾ ਇਲਾਕੇ ’ਚ ਲੱਗੇ ਹੋਏ ਬਿਜਲੀ ਦੇ 20 ਐੱਮ. ਵੀ. ਏ. ਟਰਾਂਸਫਰ ਦੀ ਸਮਰੱਥਾ ਨੂੰ ਵਧਾ ਕੇ 31.5 ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ : 3 ਸਕੇ ਭਰਾ-ਭੈਣਾਂ ਦੀ ਇਕੱਠਿਆਂ ਮੌਤ, ਪਰਿਵਾਰ 'ਤੇ ਟੁੱਟਿਆ ਕਹਿਰ

ਇਸ ਦਾ ਕੰਮ ਕਰੀਬ ਇਕ ਹਫ਼ਤੇ ’ਚ ਮੁਕੰਮਲ ਕਰ ਲਿਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਪਾਵਰਕਾਮ ਵਿਭਾਗ ਦੇ ਐੱਸ. ਈ. ਸੁਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ’ਚ ਉਕਤ ਪ੍ਰਾਜੈਕਟ ਸ਼ੁਰੂ ਹੋਣ ’ਤੇ ਨਾ ਸਿਰਫ ਬਿਜਲੀ ਦੇ ਵੱਧਦੇ ਲੋਡ ਦੀ ਸਮੱਸਿਆ ਨੂੰ ਲਗਭਗ ਖ਼ਤਮ ਕਰ ਲਿਆ ਜਾਵੇਗਾ, ਸਗੋਂ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੀ ਇੰਡਸਟਰੀਜ਼ ਅਤੇ ਘਰੇਲੂ ਖ਼ਪਤਕਾਰਾਂ ਨੂੰ ਵੀ ਵੱਡੀ ਰਾਹਤ ਮਿਲ ਸਕੇਗੀ।

ਇਹ ਵੀ ਪੜ੍ਹੋ : ਅੰਤਾਂ ਦੀ ਗਰਮੀ 'ਚ ਪੰਜਾਬੀਆਂ ਸਾਹਮਣੇ ਖੜ੍ਹੀ ਹੋਈ ਵੱਡੀ ਚਿੰਤਾ, ਪੂਰੀ ਖ਼ਬਰ ਪੜ੍ਹ ਕਰੋਗੇ ਹਾਏ-ਤੌਬਾ

‘ਜਗ ਬਾਣੀ’ ਦੇ ਪ੍ਰਤੀਨਿਧੀ ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਐੱਸ. ਈ. ਸੁਰਜੀਤ ਸਿੰਘ ਨੇ ਦੱਸਿਆ ਕਿ ਨੂਰਵਾਲਾ ਇਲਾਕੇ ’ ਚ ਪਹਿਲਾਂ ਤੋਂ ਹੀ 31.5 ਐੱਮ. ਵੀ. ਏ., ਸਮਰੱਥਾ ਦੇ 4 ਟ੍ਰਾਂਸਫਾਰਮਰ ਵੱਖਰੇ ਤੌਰ ’ਤੇ ਚੱਲ ਰਹੇ ਹਨ ਪਰ ਮੌਜੂਦਾ ਸਮੇਂ ਦੌਰਾਨ ਗਰਮੀ ਦੇ ਸੀਜ਼ਨ ’ਚ ਬਿਜਲੀ ਦੀ ਵੱਧਦੀ ਮੰਗ ਕਾਰਨ ਕੁੱਝ ਇਲਾਕਿਆਂ 'ਚ ਬਿਜਲੀ ਦੀ ਸਮੱਸਿਆ ਪੈਦਾ ਹੋਣ ਕਾਰਨ ਵਿਭਾਗ ਵੱਲੋਂ ਮੌਕੇ ’ਤੇ ਲੱਗੇ 20 ਐੱਮ. ਵੀ. ਏ. ਸਮਰੱਥਾ ਵਾਲੇ ਪੰਜਵੇਂ ਬਿਜਲੀ ਦੇ ਟ੍ਰਾਂਸਫਾਰਮਰ ਨੂੰ ਵੀ ਅੱਪਗ੍ਰੇਡ ਕਰ ਕੇ 31.5 ਪਾਵਰ ਟ੍ਰਾਂਸਪੋਰਟੇਸ਼ਨ ਤਕਨੀਕ ਨਾਲ ਲੈਸ ਕਰ ਕੇ ਬਿਜਲੀ ਦੀ ਕਿੱਲਤ ਦੂਰ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News