ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਵਾਪਸ ਲਿਆ ਗਿਆ ਇਹ ਫ਼ੈਸਲਾ
Tuesday, Oct 03, 2023 - 10:49 AM (IST)
ਮੋਹਾਲੀ (ਨਿਆਮੀਆਂ) : ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਬੀਤੇ ਦਿਨੀਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨਾਲ ਵਿਸ਼ੇਸ਼ ਮੀਟਿੰਗ ਕੀਤੀ ਸੀ। ਇਸ 'ਚ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਤੋਂ ਬੋਰਡ ਦੇ ਸਰਟੀਫਿਕੇਟ ਦੀ ਫ਼ੀਸ ਨਾ ਲੈਣ ਦੀ ਮੰਗ ਰੱਖੀ ਗਈ ਸੀ। ਇਸ ’ਤੇ ਬੋਰਡ ਦੇ ਸਕੱਤਰ ਨੇ ਇਹ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਬੋਰਡ ਨੇ ਫ਼ੀਸ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ : PUNBUS ਤੇ PRTC ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ, ਤਨਖ਼ਾਹਾਂ ਨੂੰ ਲੈ ਕੇ ਆਇਆ ਇਹ ਫ਼ੈਸਲਾ
ਜ਼ਿਕਰਯੋਗ ਹੈ ਕਿ 5ਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਰਟੀਫਿਕੇਟ ਫ਼ੀਸ ਆਪਸ਼ਨਲ ਕਰਨ ਸਬੰਧੀ ਪੰਜਾਬ ਦੇ ਮੁਲਾਜ਼ਮਾਂ ਦੀ ਲਹਿਰ ਦੇ ਵੱਡੇ ਕੱਦਵਾਰ ਸੂਬਾ ਆਗੂ ਜਸਵਿੰਦਰ ਸਿੰਘ ਸਿੱਧੂ, ਜੋ ਕਿ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਨ। ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਵਿਦਿਆਰਥੀਆਂ ਲਈ ਸਰਟੀਫਿਕੇਟ ਦੀ ਹਾਰਡ ਕਾਪੀ ਫ਼ੀਸ 200 ਰੁਪਏ ਲਾਜ਼ਮੀ ਕਰਨ ਸਬੰਧੀ ਜਾਰੀ ਹੁਕਮ ਵਾਪਸ ਲਏ ਜਾਣ ਕਿਉਂਕਿ ਇਸ ਨਾਲ ਮਾਪਿਆਂ 'ਚ ਬੇਚੈਨੀ ਦਾ ਮਾਹੌਲ ਪੈਦਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਨਵਜੋਤ ਕੌਰ ਨੇ ਰਾਹੁਲ ਗਾਂਧੀ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ, ਵੀਡੀਓ ਵੀ ਕੀਤੀ ਸਾਂਝੀ
ਉਨ੍ਹਾਂ ਜਾਣੂੰ ਕਰਵਾਇਆ ਸੀ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਜ਼ਿਆਦਾਤਰ ਵਿਦਿਆਰਥੀਆਂ ਦੇ ਘਰੇਲੂ ਆਰਥਿਕ ਹਾਲਾਤ ਬਹੁਤ ਕਮਜ਼ੋਰ ਹਨ। ਇਸ ਲਈ ਸਰਟੀਫਿਕੇਟ ਫ਼ੀਸ ਲਾਜ਼ਮੀ ਹੋਣ ’ਤੇ ਅਧਿਆਪਕ ਬਿਨ੍ਹਾਂ ਫ਼ੀਸ ਤੋਂ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਨ ਤੋਂ ਅਸਮੱਰਥ ਹਨ। ਇਸ ਕਰਕੇ ਪੋਰਟਲ 'ਚ ਲੋੜੀਂਦੀ ਸੋਧ ਕੀਤੀ ਜਾਵੇ। ਸਿੱਧੂ ਵਲੋਂ ਕੀਤੀ ਗਈ ਇਸ ਕੋਸ਼ਿਸ਼ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਹਜ਼ਾਰਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਹੁਣ ਵੱਡੀ ਰਾਹਤ ਮਿਲ ਗਈ ਹੈ। ਇਸ ਮੌਕੇ ਜੱਥੇਬੰਦੀ ਦੇ ਸੂਬਾ ਆਗੂ ਰਛਪਾਲ ਸਿੰਘ ਵੜੈਚ, ਸ਼ਿਵ ਕੁਮਾਰ ਰਾਣਾ ਜ਼ਿਲ੍ਹਾ ਪ੍ਰਧਾਨ ਮੋਹਾਲੀ, ਜਗਤਾਰ ਮਨੈਲਾ ਸੂਬਾ ਕਮੇਟੀ ਮੈਂਬਰ, ਗੁਰਿੰਦਰ ਸਿੰਘ ਗੁਰਮ ਜ਼ਿਲ੍ਹਾ ਪ੍ਰਧਾਨ ਸ੍ਰੀ ਫਤਿਹਗੜ੍ਹ ਸਾਹਿਬ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਅਵਤਾਰ ਸਿੰਘ ਕਪੂਰਥਲਾ, ਰੁਪਿੰਦਰ ਸਿੰਘ ਟਿਵਾਣਾ ਤੇ ਗੁਰਚੇਤ ਸਿੰਘ ਸੰਗਰੂਰ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਮੌਜੂਦ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8