ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Tuesday, May 13, 2025 - 11:58 AM (IST)

ਜਲੰਧਰ- ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 6 ਜ਼ਿਲ੍ਹਿਆਂ 'ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹੇਗਾ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
ਜਾਣਕਾਰੀ ਮੁਤਾਬਕ ਸ਼ਾਮ ਢਲਦੇ ਹੀ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਅੱਜ ਤੋਂ 17 ਮਈ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। 24 ਘੰਟਿਆਂ ਬਾਅਦ ਮੌਸਮ ਫਿਰ ਆਮ ਹੋ ਜਾਵੇਗਾ ਅਤੇ ਤਾਪਮਾਨ ਫਿਰ ਵਧੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8