ਪੰਜਾਬ ''ਚ ਵੱਡਾ ਫੇਰਬਦਲ: 1 IPS ਤੇ 2 PPS ਅਧਿਕਾਰੀਆਂ ਦਾ ਤਬਾਦਲਾ
Sunday, Apr 27, 2025 - 04:29 PM (IST)

ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਇਕ ਵਾਰ ਫਿਰ ਤੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਹ ਵੱਡਾ ਫੇਰਬਦਲ ਵਿਜੀਲੈਂਸ ਬਿਊਰੋ ’ਚ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵਿੱਚ ਆਈ. ਪੀ. ਐੱਸ. ਅਤੇ ਪੀ. ਪੀ. ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈ. ਪੀ. ਐੱਸ. ਅਤੇ 2 ਪੀ. ਪੀ. ਐੱਸ. ਅਧਿਕਾਰੀਆਂ ਨੂੰ ਬਦਲਿਆ ਹੈ। ਹਰਮਨਦੀਪ ਸਿੰਘ ਹੰਸ ਆਈ. ਪੀ. ਐੱਸ. ਸੰਯੁਕਤ ਨਿਦੇਸ਼ਕ, ਅਪਰਾਧ ਵਿਜੀਲੈਂਸ ਬਿਊਰੋ, ਪੰਜਾਬ ਨੂੰ ਏ. ਆਈ. ਜੀ, ਵਿਜੀਲੈਂਸ ਬਿਊਰੋ ਫਲਾਇੰਗ ਸਕੁਆਇਡ ਪੰਜਾਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਹੋਇਆ ਲਾਜ਼ਮੀ, ਜਾਰੀ ਹੋਏ ਨਵੇਂ ਹੁਕਮ
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਦਿਗਵਿਜੇ ਕਪਿਲ, ਪੀ. ਪੀ. ਐੱਸ. ਸੰਯੁਕਤ ਡਾਇਰੈਕਟਰ, ਸ਼ਿਕਾਇਤ ਸੈੱਲ, ਵਿਜੀਲੈਂਸ ਬਿਊਰੋ ਪੰਜਾਬ ਨੂੰ ਸੰਯੁਕਤ ਡਾਇਰੈਕਟਰ ਆਈ. ਵੀ. ਸੀ. ਅਤੇ ਐੱਸ. ਯੂ. ਵਿਜੀਲੈਂਸ ਬਿਊਰੋ ਪੰਜਾਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਗਜੀਤ ਸਿੰਘ ਪੀ. ਪੀ .ਐੱਸ, ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਨੂੰ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ 'ਤੇ ਵੱਡਾ ਐਕਸ਼ਨ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e