ਪੰਜਾਬ ਭਾਜਪਾ ਦਾ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਬਣੇ ਸੂਬਾ ਸਕੱਤਰ
Monday, Aug 03, 2026 - 03:14 AM (IST)
ਬੁਢਲਾਡਾ (ਬਾਂਸਲ) : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ 'ਚ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਮੀਡੀਆ ਇੰਚਾਰਜ, ਕੋ-ਇੰਚਾਰਜ ਤੋਂ ਇਲਾਵਾ 12 ਮੀਤ ਪ੍ਰਧਾਨ, 5 ਜਨਰਲ ਸੈਕਟਰੀ, 12 ਸਕੱਤਰ ਚੁਣੇ ਗਏ ਹਨ। ਜਿਨ੍ਹਾਂ ਵਿੱਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪੰਜਾਬ ਭਾਜਪਾ ਦਾ ਸਕੱਤਰ ਅਤੇ ਪਰਮਪਾਲ ਕੌਰ ਸੰਧੂ ਨੂੰ ਸਟੇਟ ਮੀਡੀਆ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
ਇਸ ਨਿਯੁਕਤੀ ਨੂੰ ਲੈ ਕੇ ਮੰਗਤ ਰਾਏ ਬਾਂਸਲ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਹਾਂ ਅਤੇ ਰਹਾਂਗੇ। ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ। ਬਾਂਸਲ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਾਨਸਾ, ਬੁਢਲਾਡਾ ਅਤੇ ਮੌੜ ਹਲਕਿਆਂ 'ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਵਰਕਰਾਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਲੱਡੂ ਵੀ ਵੰਡੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
