ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਣ ਰਹੇ ਮਿਡ-ਡੇਅ-ਮੀਲ ਨੂੰ ਲੈ ਕੇ ਵੱਡਾ ਖ਼ੁਲਾਸਾ, ਜਾਰੀ ਹੋਏ ਸਖ਼ਤ ਹੁਕਮ

10/11/2023 12:49:39 PM

ਲੁਧਿਆਣਾ (ਵਿੱਕੀ) : ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਦੇ ਰੂਪ 'ਚ ਮਿਡ-ਡੇਅ-ਮੀਲ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਨੂੰ ਲੈ ਕੇ ਜਦੋਂ ਵੱਖ-ਵੱਖ ਜ਼ਿਲ੍ਹਿਆਂ 'ਚ ਉੱਚ ਅਧਿਕਾਰੀਆਂ ਨੇ ਦੌਰਾ ਕੀਤਾ ਤਾਂ ਪਾਇਆ ਗਿਆ ਕਿ ਜ਼ਿਆਦਾਤਰ ਸਕੂਲਾਂ 'ਚ ਮਿਡ-ਡੇਅ-ਮੀਲ ਮੈਨਿਊ ਦੇ ਮੁਤਾਬਕ ਨਹੀਂ ਬਣਾਇਆ ਜਾਂਦਾ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਬੰਦ ਹੋਈਆਂ ਇਲੈਕਟਿਵ ਸਰਜਰੀਆਂ

ਇਸ 'ਤੇ ਪੰਜਾਬ ਮਿਡ-ਡੇਅ-ਮੀਲ ਸੁਸਾਇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਇਸ ਦੇ ਤਹਿਤ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ) ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਕੂਲਾਂ 'ਚ ਮਿਡ-ਡੇਅ-ਮੀਲ ਮੈਨਿਊ ਮੁਤਾਬਕ ਬਣਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਖ਼ਿਲਾਫ਼ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ ਯੋਜਨਾ, ਪੜ੍ਹੋ ਪੂਰੀ ਖ਼ਬਰ

ਜੇਕਰ ਕਿਸੇ ਸਕੂਲ 'ਚ ਮੈਨਿਊ ਮੁਤਾਬਕ ਮਿਡ-ਡੇਅ-ਮੀਲ ਨਹੀਂ ਬਣਾਇਆ ਜਾਂਦਾ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਬੰਧਿਤ ਸਕੂਲ ਦੇ ਮੁਖੀ ਅਤੇ ਮਿਡ-ਡੇਅ-ਮੀਲ ਇੰਚਾਰਜ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News