ਕਿਸਾਨ ਸ਼ੁੱਭਕਰਨ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ
Wednesday, Jul 10, 2024 - 05:52 PM (IST)
ਚੰਡੀਗੜ੍ਹ : ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਦੇ ਮਾਮਲੇ ਵਿਚ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਸ਼ੁੱਭਕਰਨ ਦੀ ਮੌਤ ਪੁਲਸ ਵਲੋਂ ਚਲਾਈ ਗਈ ਗੋਲ਼ੀ ਨਾਲ ਨਹੀਂ ਸਗੋਂ ਸ਼ਾਟ ਗੰਨ ਨਾਲ ਹੋਈ ਹੈ। ਇਸ ਦਾ ਖੁਲਾਸਾ ਹਾਈਕੋਰਟ ਵਿਚ ਦਾਖਲ ਕੀਤੀ ਗਈ ਰਿਪੋਰਟ ਵਿਚ ਹੋਇਆ ਹੈ। ਜਿਸ ਦੇ ਆਧਾਰ 'ਤੇ ਹਾਈਕੋਰਟ ਨੇ ਟਿੱਪਣੀ ਕਰਦਿਆਂ ਆਖਿਆ ਕਿ ਸ਼ੁੱਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ ਅਤੇ ਪੁਲਸ ਕਦੇ ਵੀ ਸ਼ਾਟ ਗੰਨ ਦੀ ਵਰਤੋਂ ਨਹੀਂ ਕਰਦੀ ਹੈ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹੇ ਜਾਣ ਦੇ ਹੁਕਮਾਂ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ
ਇੰਝ ਜਾਪਦਾ ਹੈ ਕਿ ਜਿਵੇਂ ਕਿਸਾਨਾਂ ਵਾਲੇ ਪਾਸਿਓਂ ਹੀ ਕਿਸੇ ਨੇ ਗੋਲ਼ੀ ਚਲਾਈ ਹੈ ਅਤੇ ਸ਼ੁੱਭਕਰਨ ਨੂੰ ਗੋਲ਼ੀ ਵੀ ਬੇਹੱਦ ਨੇੜਿਓਂ ਮਾਰੀ ਗਈ ਹੈ, ਜਿਸ ਕਾਰਣ ਉਸ ਦੀ ਮੌਤ ਹੋਈ ਹੈ। ਫਿਲਹਾਲ ਇਹ ਗੋਲ਼ੀ ਕਿੱਥੋਂ ਅਤੇ ਕਿਸ ਵਲੋਂ ਚਲਾਈ ਗਈ ਹੈ, ਇਹ ਜਾਂਚ ਦਾ ਵਿਸ਼ਾ ਹੈ। ਐੱਸ. ਆਈ. ਟੀ. ਪੂਰੇ ਮਾਮਲੇ ਦੀ ਜਾਂਚ ਵਿਚ ਅਤੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8