ਫਿਰੋਜ਼ਪੁਰ ਟ੍ਰਿਪਲ ਮਰਡਰ ਕੇਸ ਦੀ ਜਾਂਚ ''ਚ ਸਭ ਤੋਂ ਵੱਡਾ ਖੁਲਾਸਾ ; ਇਹ ਸੀ ਕਾਤਲਾਂ ਦਾ ਮੇਨ ''ਟਾਰਗੇਟ''

Tuesday, Sep 10, 2024 - 03:43 AM (IST)

ਚੰਡੀਗੜ੍ਹ/ਜਲੰਧਰ/ਫਿਰੋਜ਼ਪੁਰ (ਅੰਕੁਰ, ਧਵਨ, ਕੁਮਾਰ, ਪਰਮਜੀਤ, ਮਲਹੋਤਰਾ, ਖੁੱਲਰ)- ਪੰਜਾਬ ਪੁਲਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ 6 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਹੱਲ ਕਰਨ ਦੇ 2 ਦਿਨ ਉਪਰੰਤ ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦਕਿ ਇਕ ਜਵਾਨ ਕੁੜੀ ਸਮੇਤ 2 ਹੋਰ ਗੋਲੀਬਾਰੀ ਦੌਰਾਨ ਆਪਣੀ ਜਾਨ ਗੁਆ ਬੈਠੇ ਸਨ।

ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈੱਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.), ਫਿਰੋਜ਼ਪੁਰ ਜ਼ਿਲ੍ਹਾ ਪੁਲਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਵੱਲੋਂ ਮਿਲ ਕੇ ਸਾਂਝੇ ਤੌਰ ’ਤੇ ਕੀਤੀਆਂ ਗਈਆਂ ਸਨ।

ਜਾਣਕਾਰੀ ਅਨੁਸਾਰ 3 ਸਤੰਬਰ ਨੂੰ ਦੁਪਹਿਰ 12:50 ਵਜੇ ਦੇ ਕਰੀਬ ਦਿਲਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਕਾਸ਼ਦੀਪ ਅਤੇ ਹਰਪ੍ਰੀਤ ਉਰਫ਼ ਜੌਂਟੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਕੰਬੋਜ ਨਗਰ ਫਿਰੋਜ਼ਪੁਰ ਸ਼ਹਿਰ ਨਜ਼ਦੀਕ ਕਾਰ ’ਚ ਜਾ ਰਹੇ ਸਨ ਤਾਂ ਇਸਲ ਦੌਰਾਨ 6 ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਦਿਲਦੀਪ ਸਿੰਘ ਉਰਫ਼ ਲਾਲੀ, ਅਕਾਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ, ਜਦਕਿ ਅਨਮੋਲਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਹਨ।

PunjabKesari

ਇਹ ਵੀ ਪੜ੍ਹੋ- MP ਡਾ. ਸਾਹਨੀ ਦੀ ਰੂਸੀ ਅੰਬੈਸੀ ਨਾਲ ਗੱਲਬਾਤ ਲਿਆਈ ਰੰਗ ; ਰੂਸ 'ਚ ਫਸੇ ਭਾਰਤੀਆਂ ਦੀ ਹੋਵੇਗੀ 'ਘਰ ਵਾਪਸੀ'

ਏ.ਆਈ.ਜੀ. ਏ.ਜੀ.ਟੀ.ਐੱਫ. ਗੁਰਮੀਤ ਚੌਹਾਨ, ਏ.ਆਈ.ਜੀ. ਏ.ਜੀ.ਟੀ.ਐੱਫ. ਸੰਦੀਪ ਗੋਇਲ ਅਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ, ਜੋ ਸੋਮਵਾਰ ਨੂੰ ਇਥੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਸਾਂਝੇ ਤੌਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਨੂੰ ਫਿਰੋਜ਼ਪੁਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਲਈ ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਸ ਮੌਕੇ ਅਧਿਕਾਰੀਆਂ ਨਾਲ ਡੀ.ਐੱਸ.ਪੀ. ਬਿਕਰਮਜੀਤ ਸਿੰਘ ਬਰਾੜ ਅਤੇ ਡੀ.ਐੱਸ.ਪੀ. ਰਾਜਨ ਪਰਮਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਦੇ ਡਿਪੋਰਟ/ਹਵਾਲਗੀ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News