ਮੋਗਾ ਸਰਪੰਚ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਮੁੱਖ ਮੁਲਜ਼ਮ ਸਣੇ 7 ਗ੍ਰਿਫ਼ਤਾਰ

Saturday, Oct 21, 2023 - 06:35 PM (IST)

ਮੋਗਾ ਸਰਪੰਚ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਮੁੱਖ ਮੁਲਜ਼ਮ ਸਣੇ 7 ਗ੍ਰਿਫ਼ਤਾਰ

ਮੋਗਾ (ਗੋਪੀ/ਕਸ਼ਿਸ਼) : ਮੋਗਾ ਦੇ ਪਿੰਡ ਖੋਸਾ ਕੋਟਲਾ ’ਚ ਕਾਂਗਰਸ ਪਾਰਟੀ ਦੇ ਸਰਪੰਚ ਅਤੇ ਉਸ ਦੇ ਸਾਥੀ ਦੇ ਹੋਏ ਕਤਲ ਮਾਮਲੇ ਵਿਚ ਮੋਗਾ ਪੁਲਸ ਨੇ 10 ਲੋਕਾਂ ਖ਼ਿਲਾਫ ਮਾਮਲਾ ਦਰਜ ਕਰਕੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ 3 ਦੀ ਭਾਲ ਜਾਰੀ ਹੈ। ਮੋਗਾ ਦੇ ਐੱਸ. ਐੱਸ. ਪੀ. ਜੇ ਏਲਨਚੇਲੀਅਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 2 ਦੋਸ਼ੀ ਜੋ ਜ਼ਖਮੀ ਹੋ ਕੇ ਹਸਪਤਾਲ 'ਚ ਜੋਰੇ ਇਲਾਜ ਹਨ, ਵੀ ਪੁਲਸ ਦੀ ਹਿਰਾਸਤ 'ਚ ਹਨ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਰਾਊਂਡਅਪ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਗੋਲੀ ਚੱਲਣ ਵਾਲਾ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ, ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਸਣੇ 8 ਕੰਪਨੀਆਂ ਦੇ ਪਰਮਿਟ ਰੱਦ

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਆਲਟੋ ਕਾਰ ’ਚ ਫਰਾਰ ਹੋ ਗਏ ਸੀ, ਉਸ ਕਾਰ ਨੂੰ ਵੀ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ ਅਤੇ 12 ਬੋਰ ਦੀ ਰਾਈਫਲ ਵੀ ਬਰਾਮਦ ਕਰ ਲਈ ਹੈ। 3 ਹੋਰ ਮੁਲਜ਼ਮ ਪੁਲਸ ਨੂੰ ਲੋੜੀਂਦੇ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ। ਅੱਜ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ ਅਤੇ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਪੰਚ ਅਤੇ ਪੰਚਾਇਤ ਮੈਂਬਰ ਨੇ ਸੋਸ਼ਲ ਮੀਡੀਆ ’ਤੇ ਇਕ-ਦੂਜੇ ਨੂੰ ਮੈਸੇਜ ਵੀ ਭੇਜੇ ਸਨ, ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ICICI ਬੈਂਕ ਨਾਲ ਆਨਲਾਈਨ 15 ਕਰੋੜ 47 ਲੱਖ ਰੁਪਏ ਦੀ ਠੱਗੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News