ਤਰਨਤਾਰਨ 'ਚ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਗੈਂਗਸਟਰ ਲਖਬੀਰ ਲੰਡਾ ਨਾਲ ਜੁੜੇ ਤਾਰ

Saturday, Jan 20, 2024 - 10:07 PM (IST)

ਤਰਨਤਾਰਨ 'ਚ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਗੈਂਗਸਟਰ ਲਖਬੀਰ ਲੰਡਾ ਨਾਲ ਜੁੜੇ ਤਾਰ

ਤਰਨਤਾਰਨ (ਰਮਨ ਚਾਵਲਾ) ਬੀਤੇ ਕੱਲ੍ਹ ਨਜ਼ਦੀਕੀ ਪਿੰਡ ਗੁਲਾਲੀਪੁਰ ਵਿਖੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਥਾਣਾ ਸਦਰ ਤਰਨਤਰਨ ਦੀ ਪੁਲਸ ਨੇ ਮ੍ਰਿਤਕ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਤੋਂ ਬਾਅਦ ਗੈਂਗਸਟਰ ਲਖਬੀਰ ਸਿੰਘ ਲੰਡਾ ਸਣੇ ਕੁੱਲ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਕਤਲ ਨੂੰ ਹੱਲ ਕਰਨ ਸਬੰਧੀ ਪੁਲਸ ਕਾਫੀ ਨਜ਼ਦੀਕ ਪਹੁੰਚ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਵੀ ਰਾਮ ਮੰਦਰ ਦੀ ਧੂਮ, ਓਕਵਿਲ ਦੇ ਮੇਅਰ ਨੇ ਕੀਤਾ ਵੱਡਾ ਐਲਾਨ

ਜਾਣਕਾਰੀ ਦੇ ਅਨੁਸਾਰ ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਨਿਵਾਸੀ ਹਰੀਕੇ ਪੱਤਣ ਜੋ ਭਗੌੜਾ ਕਰਾਰ ਹੋ ਚੁੱਕਾ ਸੀ ਅਤੇ ਆਪਣੀ ਭੂਆ ਦੇ ਪਿੰਡ ਗੁਲਾਲੀਪੁਰ ਵਿਖੇ ਰਹਿ ਰਿਹਾ ਸੀ। ਬੀਤੇ ਕੱਲ੍ਹ ਦੁਪਹਿਰ ਘਰੋਂ ਬੁਲਾ ਕੇ ਉਸ ਨੂੰ ਗੋਲੀਆਂ ਮਾਰਦੇ ਹੋਏ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ਹੇਠ ਥਾਣਾ ਸਦਰ ਤਰਨਤਰਨ ਦੀ ਪੁਲਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਪੁੱਤਰ ਨਿਰੰਜਨ ਸਿੰਘ ਵਾਸੀ ਹਰੀਕੇ ਹਾਲ ਵਾਸੀ ਵਿਦੇਸ਼ ਤੋਂ ਇਲਾਵਾ ਮਹਿਕ ਪੁੱਤਰ ਕਰਤਾਰ ਸਿੰਘ ਵਾਸੀ ਹਰੀਕੇ, ਗੁਰਪ੍ਰੀਤ ਸਿੰਘ ਪੁੱਤਰ ਕਾਰਾ ਸਿੰਘ ਵਾਸੀ ਮਖੂ, ਮਿੱਠੂ ਮਰਾਡ਼ੀ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸ਼ਾਬਾਜਪੁਰ ਅਤੇ ਸੁਖਮਨਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਸ਼ਾਬਾਜਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ ਦੇ ਸਕੂਲਾਂ 'ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਸਕੂਲ

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ, ਪੁਲਸ ਵੱਲੋਂ ਕੁਝ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ ਪ੍ਰੰਤੂ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਰਨ ਦੇ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਵਿਦੇਸ਼ ’ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ ਉਕਤ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News