ਰਤਨਦੀਪ ਸਿੰਘ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਬੱਬਰ ਖ਼ਾਲਸਾ ਨਾਲ ਸਬੰਧਤ ਮੁੱਖ ਮੁਲਜ਼ਮ ਗ੍ਰਿਫ਼ਤਾਰ

Monday, Jul 08, 2024 - 11:20 AM (IST)

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ): ਪੰਜਾਬ ਪੁਲਸ ਨੇ ਅੱਤਵਾਦੀ ਰਹਿ ਚੁੱਕੇ ਰਤਨਦੀਪ ਸਿੰਘ ਦੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਸ ਕੋਲੋਂ ਆਧੁਨਿਕ ਹਥਿਆਰਾਂ ਦੇ ਨਾਲ-ਨਾਲ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਜਲੰਧਰ ਵੱਲੋਂ 3 ਅਪ੍ਰੈਲ, 2024 ਨੂੰ ਐੱਸ.ਬੀ.ਐੱਸ ਨਗਰ ਵਿਖੇ ਅੱਤਵਾਦੀ ਰਹਿ ਚੁੱਕੇ ਰਤਨਦੀਪ ਸਿੰਘ 'ਤੇ ਹੋਈ ਘਾਤਕ ਗੋਲ਼ੀਬਾਰੀ ਵਿਚ ਸ਼ਾਮਲ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਤੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰੀਆ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਅਤਿ ਆਧੁਨਿਕ ਹਥਿਆਰਾਂ ਸਮੇਤ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਸੂਬੇ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਰਤਨਦੀਪ ਸਿੰਘ ਕਿਸੇ ਵੇਲੇ ਅੱਤਵਾਦੀ ਰਹਿ ਚੁੱਕਿਆ ਹੈ ਤੇ ਪੁਲਸ ਵੱਲੋਂ ਉਸ ’ਤੇ 10 ਲੱਖ ਰੁਪਏ ਦਾ ਵੀ ਇਨਾਮ ਰੱਖਿਆ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News