ਰੈਸਟੋਰੈਂਟ ਮਾਲਕ ਦੇ ਕਤਲ ਮਾਮਲੇ ''ਚ ਵੱਡਾ ਖੁਲਾਸਾ, ਇਸ ਬਦਮਾਸ਼ ਨੇ ਲਈ ਜ਼ਿੰਮੇਵਾਰੀ
Monday, Sep 01, 2025 - 02:17 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦੇਰ ਰਾਤ ਦਹਿਸ਼ਤ ਪੈਦਾ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਜਿਨ੍ਹਾਂ ‘ਚੋਂ ਇੱਕ ਬਾਹਰ ਖੜਾ ਰਿਹਾ ਤੇ ਦੂਜਾ ਅੰਦਰ ਰੈਸਟੋਰੈਂਟ ‘ਚ ਦਾਖਲ ਹੋਇਆ। ਜਾਣਕਾਰੀ ਅਨੁਸਾਰ ਉਸਨੇ ਮਾਲਕ ਆਸ਼ੂਤੋਸ਼ ਮਹਾਜਨ ਕੋਲੋਂ ਪਾਣੀ ਦੀ ਬੋਤਲ ਮੰਗੀ ਅਤੇ ਜਦੋਂ ਉਹ ਬੋਤਲ ਦੇਣ ਲੱਗਾ ਤਾਂ ਉਸ ‘ਤੇ ਲਗਭਗ ਛੇ ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਨੂੰ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਰੈਸਟੋਰੈਂਟ ਮਾਲਕ ਨੂੰ ਗੈਂਗਸਟਰ ਨੇ ਗੋਲੀਆਂ ਨਾਲ ਭੁੰਨਿਆ
ਵਾਰਦਾਤ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਰਾਰ ਹੋ ਗਏ। ਜ਼ਖ਼ਮੀ ਹਾਲਤ 'ਚ ਆਸ਼ੂਤੋਸ਼ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਰੈਸਟੋਰੈਂਟ ਦੇ ਮੁਲਾਜ਼ਮਾਂ ਨੇ ਗੰਭੀਰ ਦੋਸ਼ ਲਗਾਇਆ ਕਿ ਉਨ੍ਹਾਂ ਨੇ ਇੱਕ ਘੰਟਾ ਪਹਿਲਾਂ ਹੀ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਸੀ ਪਰ ਪੁਲਸ ਸਮੇਂ ‘ਤੇ ਨਾ ਆਈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਫ਼ੌਰੀ ਕਾਰਵਾਈ ਕਰਦੀ ਤਾਂ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕਦਾ ਸੀ।
ਇਹ ਵੀ ਪੜ੍ਹੋ-ਗਲੀ ’ਚ ਖੇਡ ਰਹੇ ਮੁੰਡੇ ਨੂੰ ਔਰਤ ਨੇ ਪਿਲਾ ਦਿੱਤਾ ਕਾਹਵਾ, ਹੋਈ ਦਰਦਨਾਕ ਮੌਤ
ਦੂਜੇ ਪਾਸੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੁਲਸ ਨੇ ਕਿਹਾ ਹੈ ਕਿ ਮਾਮਲੇ ਦੀ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਪੇਸ਼ ਹੋਏ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ
ਥਾਣਾ ਮੋਹਕਮਪੁਰਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ। ਰੈਸਟੋਰੈਂਟ ਵਿੱਚੋਂ ਮਿਲੀ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਲਈ ਗਈ ਹੈ। ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਮਾਮਲਾ ਕਾਫੀ ਗੰਭੀਰ ਹੈ ਅਤੇ ਪਹਿਲੀ ਜਾਂਚ ਵਿੱਚ ਪਤਾ ਲੱਗ ਰਿਹਾ ਹੈ ਕਿ ਇਸਦੇ ਪਿੱਛੇ ਬਿੱਲ ਦੇ ਲੈਣ-ਦੇਣ ਜਾਂ ਫਿਰੌਤੀ ਦੀ ਕੋਸ਼ਿਸ਼ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8