ਜਲੰਧਰ: ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ ''ਚ ਵੱਡਾ ਖ਼ੁਲਾਸਾ, ਆਟੋ ਵਾਲੇ ਨੇ ਕਤਲ ਕਰਕੇ ਕੀਤਾ ਜਬਰ-ਜ਼ਿਨਾਹ
Saturday, Jan 20, 2024 - 06:33 PM (IST)
ਜਲੰਧਰ/ਗੁਰਦਾਸਪੁਰ (ਸੋਨੂੰ)- ਜਲੰਧਰ 'ਚ ਕ੍ਰਿਸਮਸ ਵਾਲੇ ਦਿਨ ਹੋਈ ਕੁੜੀ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਆਟੋ ਚਾਲਕ ਨੇ ਪਹਿਲਾਂ ਕੁੜੀ ਦਾ ਕਤਲ ਕੀਤਾ ਅਤੇ ਫਿਰ ਉਸ ਨਾਲ ਜਬਰ-ਜ਼ਿਨਾਹ ਕੀਤਾ। ਦੋਸ਼ੀ ਨੇ ਕਤਲ ਅਤੇ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਹ ਕੁੜੀ ਦੀ ਲਾਸ਼ ਨੂੰ ਸੁੱਟ ਕੇ ਫਰਾਰ ਹੋ ਗਿਆ। 26 ਨੂੰ ਥਾਣਾ ਲਾਂਬੜਾ ਦੀ ਪੁਲਸ ਨੇ ਸ਼ਮਾ ਦੀ ਲਾਸ਼ ਨੂੰ ਬਰਾਮਦ ਕਰਕੇ ਸਿਵਲ ਹਸਪਤਾਲ ਭੇਜ ਦਿੱਤਾ ਸੀ।
ਜਲੰਧਰ ਦਿਹਾਤੀ ਥਾਣਾ ਦੇ ਡੀ. ਐੱਸ. ਪੀ. ਸੁਰਿੰਦਰ ਧੋਗੜੀ ਨੇ ਦੱਸਿਆ ਕਿ 25 ਦਸੰਬਰ ਨੂੰ ਗੁਰਦਾਸਪੁਰ ਦੀ ਰਹਿਣ ਵਾਲੀ ਇਕ ਕੁੜੀ ਕ੍ਰਿਸਮਿਸ ਸਮਾਰੋਹ 'ਚ ਸ਼ਾਮਲ ਹੋਣ ਲਈ ਜਲੰਧਰ ਦੇ ਖਾਂਬਰਾ ਚਰਚ 'ਚ ਆਈ ਸੀ ਪਰ ਉਸ ਨੂੰ ਇਲਾਕੇ ਦੀ ਕੋਈ ਜਾਣਕਾਰੀ ਨਹੀਂ ਸੀ, ਜਿਸ 'ਤੇ ਜਲੰਧਰ ਪਹੁੰਚ ਕੇ ਕੁੜੀ ਨੇ ਖਾਂਬੜਾ ਚਰਚ ਵਿਚ ਜਾਣ ਲਈ ਆਟੋ ਕੀਤਾ। ਆਟੋ ਚਾਲਕ ਪ੍ਰਿੰਸ ਨੇ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਸਥਾਨ 'ਤੇ ਉਤਾਰ ਦਿੱਤਾ ਅਤੇ ਸ਼ਮਾ ਨੂੰ ਖਾਂਬੜਾ ਚਰਚ ਲਿਜਾਣ ਦੀ ਬਜਾਏ ਸੁੰਨਸਾਨ ਜਗ੍ਹਾ 'ਤੇ ਲੈ ਗਿਆ।
ਧੁੰਦ ਦਾ ਫਾਇਦਾ ਉਠਾਉਂਦੇ ਹੋਏ ਦੋਸ਼ੀ ਪ੍ਰਿੰਸ ਨੇ ਇਕ ਸੁੰਨਸਾਨ ਜਗ੍ਹਾ 'ਤੇ ਸ਼ਮਾ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਉਹ ਨਾ ਮੰਨੀ ਤਾਂ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਆਪਣੀ ਹਵਸ ਮਿਟਾਉਣ ਲਈ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਫਿਰ ਉਸ ਦੀ ਲਾਸ਼ ਨੂੰ ਝਾੜੀਆਂ 'ਚ ਸੁੱਟ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵਿਜ਼ੀਬਿਲਟੀ ਰਹੀ 'ਜ਼ੀਰੋ', 4 ਤੱਕ ਤਾਪਮਾਨ ਤੇ AQI 303 'ਤੇ ਰਿਹਾ, ਟੁੱਟ ਰਹੇ ਨੇ ਰਿਕਾਰਡ
ਪੁਲਸ ਨੂੰ 25 ਦਸੰਬਰ 26 ਨੂੰ ਵਾਪਰੀ ਇਸ ਘਟਨਾ ਬਾਰੇ ਉਸ ਵੇਲੇ ਪਤਾ ਲੱਗਾ ਜਦੋਂ ਕਿਸੇ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਪਿੰਡ ਤਰਾੜ ਨਾਲ ਜਾਂਦੀ ਨਹਿਰ ਕੋਲ ਇਕ ਕੁੜੀ ਦੀ ਲਾਸ਼ ਪਈ ਹੈ। ਪੁਲਸ ਪਾਰਟੀ ਨੇ ਤੁਰੰਤ ਕੁੜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਸੀ।
ਡੀ. ਐੱਸ. ਪੀ. ਨੇ ਵੀ ਕੀਤੇ ਹੈਰਾਨ ਕਰਨ ਵਾਲੇ ਖ਼ੁਲਾਸੇ
ਡੀ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਨੇ ਕਤਲ ਕਰਨ ਤੋਂ ਬਾਅਦ ਇਕ ਵਾਰ ਨਹੀਂ ਸਗੋਂ ਦੋ ਵਾਰ ਕੁੜੀ ਦੀ ਲਾਸ਼ ਨਾਲ ਜਬਰ-ਜ਼ਿਨਾਹ ਕੀਤਾ ਸੀ। ਉਸ ਨੇ ਦੱਸਿਆ ਕਿ ਦੋਸ਼ੀ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਇਸੇ ਨਸ਼ੇ 'ਚ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪਾਕਿ ਦੇ ਹੈਰੋਇਨ ਸਮੱਗਲਿੰਗ ਗਰੁੱਪ ਨਾਲ ਜੁੜਿਆ ਰਾਜਾ ਅੰਬਰਸਰੀਆ ਥਾਣਾ ਆਦਮਪੁਰ ਤੋਂ ਫਰਾਰ, ਪਈਆਂ ਭਾਜੜਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।