ਪਿੰਡ ਜੀਦਾ ਬਲਾਸਟ ਮਾਮਲੇ ''ਚ ਵੱਡਾ ਖੁਲਾਸਾ, ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਦੇ...
Friday, Sep 12, 2025 - 04:45 PM (IST)

ਬਠਿੰਡਾ (ਵਿਜੇ ਵਰਮਾ) : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਦਾ ਵਿਚ ਹੋਏ ਬਲਾਸਟ ਮਾਮਲੇ ‘ਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਂਚ ਦੌਰਾਨ ਗ੍ਰਿਫਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਦੇ ਮੋਬਾਇਲ ਫੋਨ ਵਿਚੋਂ ਪਾਕਿਸਤਾਨ ਦੇ ਵੱਡੇ ਅੱਤਵਾਦੀਆਂ ਦੇ ਨੰਬਰ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿਚ ਚੌਕਸੀ ਵੱਧ ਗਈ ਹੈ। ਇੱਥੋਂ ਤੱਕ ਕਿ ਉਸ ਦੇ ਮੋਬਾਇਲ ਵਿਚੋਂ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਅਹਿਮਦ ਦੇ ਸੰਪਰਕ ਨੰਬਰ ਵੀ ਮਿਲੇ ਹਨ। ਇਸ ਕਾਰਨ ਗੁਰਪ੍ਰੀਤ ਦੇ ਆਈਐੱਸਆਈ ਨਾਲ ਸਿੱਧੇ ਤੌਰ 'ਤੇ ਸੰਬੰਧ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਹੋ ਜਾਓ ਸਾਵਧਾਨ ਨਹੀਂ ਤਾਂ...
ਖੁਫੀਆ ਏਜੰਸੀਆਂ ਦੇ ਸੂਤਰਾਂ ਅਨੁਸਾਰ, ਗੁਰਪ੍ਰੀਤ ਸਿੰਘ ਜੰਮੂ-ਕਸ਼ਮੀਰ ਜਾਣ ਦੀ ਤਿਆਰੀ ਵਿਚ ਸੀ। ਉਸ ਨੇ ਰੇਲ ਗੱਡੀ ਰਾਹੀਂ ਯਾਤਰਾ ਲਈ ਟਿਕਟ ਵੀ ਬੁੱਕ ਕਰਵਾ ਰੱਖੀ ਸੀ ਪਰ ਉਸ ਤੋਂ ਪਹਿਲਾਂ ਹੀ ਪਿੰਡ ਵਿਚ ਧਮਾਕਾ ਹੋ ਗਿਆ। ਇਸ ਵੇਲੇ ਤੱਕ ਧਮਾਕੇ ਵਿਚ ਵਰਤੇ ਗਏ ਪਦਾਰਥ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਆਰਡੀਐੱਕਸ ਸੀ ਜਾਂ ਕੋਈ ਹੋਰ ਵਿਸਫੋਟਕ ਪਦਾਰਥ, ਇਸਦੀ ਜਾਣਕਾਰੀ ਲੈਬ ਟੈਸਟ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖ ਬਾਣੀ, ਲਗਾਤਾਰ ਚਾਰ ਦਿਨ ਪਵੇਗਾ ਮੀਂਹ
ਪਿੰਡ ਵਾਸੀਆਂ ਅਨੁਸਾਰ, ਗੁਰਪ੍ਰੀਤ ਸਿੰਘ ਸੁਭਾਅ ਨਾਲ ਬਹੁਤ ਹੀ ਚੁੱਪ-ਚਾਪ ਰਹਿਣ ਵਾਲਾ ਸੀ। ਉਹ ਨਾ ਤਾਂ ਗਲੀ-ਮੁਹੱਲੇ ਦੇ ਲੋਕਾਂ ਨਾਲ ਜ਼ਿਆਦਾ ਸੰਪਰਕ ਰੱਖਦਾ ਸੀ ਅਤੇ ਨਾ ਹੀ ਕਾਲਜ ਜਾਂ ਗੁਆਂਢ ਵਿਚ ਉਸ ਦੇ ਕੋਈ ਨਜ਼ਦੀਕੀ ਦੋਸਤ ਸਨ। ਉਹ ਜ਼ਿਆਦਾਤਰ ਘਰ ਵਿਚ ਹੀ ਰਹਿੰਦਾ ਸੀ ਅਤੇ ਵਾਧੂ ਗੱਲਬਾਤ ਤੋਂ ਬਚਦਾ ਸੀ। ਪੁਲਸ ਦੇ ਉੱਚ ਅਧਿਕਾਰੀਆਂ ਨੇ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ ਪਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਖੁਫੀਆ ਏਜੰਸੀਆਂ ਲਗਾਤਾਰ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀਆਂ ਹਨ ਤਾਂ ਜੋ ਪਾਕਿਸਤਾਨੀ ਅੱਤਵਾਦੀ ਜਾਲ ਨਾਲ ਉਸ ਦੇ ਸੰਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ। ਇਹ ਮਾਮਲਾ ਸਿਰਫ਼ ਪਿੰਡ ਜੀਦਾ ਹੀ ਨਹੀਂ, ਸਗੋਂ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e