ਹੁਸ਼ਿਆਰਪੁਰ 'ਚ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ

Tuesday, Oct 22, 2024 - 05:31 AM (IST)

ਹੁਸ਼ਿਆਰਪੁਰ 'ਚ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ

ਹੁਸ਼ਿਆਰਪੁਰ (ਵੈੱਬ ਡੈਸਕ, ਰਾਕੇਸ਼)-ਕਰਵਾਚੌਥ ਵਾਲੇ ਦਿਨ ਹੁਸ਼ਿਆਰਪੁਰ ਵਿਚ ਰਾਤ ਨੂੰ ਗੋਲ਼ੀਆਂ ਮਾਰ ਕੇ ਪਿਓ-ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ। ਉਕਤ ਖ਼ੌਫ਼ਨਾਕ ਘਟਨਾ ਚੱਕੋਵਾਲ ਬ੍ਰਾਹਮਣਾ ਪਿੰਡ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਵਜੋਂ ਹੋਈ। ਹੁਣ ਸਾਬਕਾ ਸਰਪੰਚ ਦੇ ਪਤੀ ਅਤੇ ਸਹੁਰੇ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ ਹੋਇਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਦੋਹਰੇ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਵਿਚੋਂ 2 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਭਾਲ ਸੀ. ਸੀ. ਟੀ. ਵੀ. ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਕਾਨੂੰਨ ਦੇ ਮੁਤਾਬਕ ਸਖ਼ਤ ਸਜ਼ਾ ਦਿਵਾਈ ਜਾਵੇਗੀ।  ਇਸ ਮਾਮਲੇ ਵਿਚ 11 ਮੁਲਜ਼ਮਾਂ 'ਤੇ ਬਾਏ ਨੇਮ ਅਤੇ 3 ਅਣਪਛਾਤਿਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕਰ ਲਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਕਰੀਬ ਹਮਲਾਵਰਾਂ ਵੱਲੋਂ 6 ਰਾਊਂਡ ਫਾਇਰ ਕੀਤੇ ਗਏ ਹਨ, ਜਿਸ ਦੌਰਾਨ ਦੋ ਬੱਚੇ ਵੀ ਜ਼ਖ਼ਮੀ ਹੋਏ ਜੋਕਿ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ-  DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ 

PunjabKesari

ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਪੁਲਸ ਅਧਿਕਾਰੀਆਂ ਨਾਲ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਅਤੇ ਐੱਸ. ਪੀ. (ਡੀ) ਇਸ ਮਾਮਲੇ ਦੀ ਗੰਭੀਰਤਾ ਨਾਲ ਨਿਗਰਾਨੀ ਕਰ ਰਹੇ ਹਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਦਾ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜਿਸ਼ ਹੈ ਅਤੇ ਦੋਵਾਂ ਧਿਰਾਂ ਵੱਲੋਂ ਇਕ ਦੂਜੇ ਖ਼ਿਲਾਫ਼ ਕਰਾਸ ਐੱਫ਼. ਆਈ. ਆਰ. ਦਰਜ ਕਰਵਾਈਆਂ ਗਈਆਂ ਹਨ।

PunjabKesari

ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਬਿਆਨਾਂ 'ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਿਨ੍ਹਾਂ ਦੋਸ਼ੀਆਂ ਦੇ ਨਾਮ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੀ ਤਫ਼ਤੀਸ਼ ਵਿੱਚ ਨਸ਼ੇ ਦਾ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ ਹੈ, ਜਦਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਤਫ਼ਤੀਸ਼ ਦੌਰਾਨ ਸਾਰੇ ਤੱਥ ਸਪੱਸ਼ਟ ਹੋ ਜਾਣਗੇ। ਦੱਸਣਯੋਗ ਹੈ ਕਿ ਅਮਰਜੀਤ ਸਿੰਘ ਦੇ ਭਰਾ ਘਰ ਨਵਜੰਮੇ ਬੱਚੇ ਨੇ ਜਨਮ ਲਿਆ ਹੈ ਅਤੇ ਹਸਪਤਾਲ ਵਿਚ ਨਵਜੰਮੇ ਬੱਚੇ ਦਾ ਹਾਲ ਜਾਣਨ ਲਈ ਅਤੇ ਪਰਿਵਾਰ ਲਈ ਰੋਟੀ ਲੈ ਕੇ ਅਮਰਜੀਤ ਸਿੰਘ ਆਪਣੇ ਪਿਤਾ ਕਸ਼ਮੀਰ ਸਿੰਘ ਨਾਲ ਗੱਡੀ ਵਿਚ ਬੈਠ ਕੇ ਆਏ ਸਨ। ਬਾਹਰ ਨਿਕਲਦਿਆਂ ਹੀ ਅਣਪਛਾਤੇ ਲੋਕਾਂ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। 

ਪੁਰਾਣੀ ਰੰਜਿਸ਼ ਕਾਰਨ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ
ਅਮਰਜੀਤ ਦੀ ਪਤਨੀ ਪਿੰਡ ਦੀ ਸਰਪੰਚ ਰਹੀ ਹੈ। ਅਮਰਜੀਤ ਅਤੇ ਕਸ਼ਮੀਰ ਸਿੰਘ ਦਾ ਸਰਪੰਚੀ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਿਜਵਾ ਦਿੱਤੀਆਂ ਹਨ। ਅਮਰਜੀਤ ਦੇ ਸਾਲੇ ਮੰਗਾ ਨੇ ਦੱਸਿਆ ਕਿ ਅਮਰਜੀਤ ਦੇ ਭਰਾ ਦੇ ਘਰ ਇਕ ਦਿਨ ਪਹਿਲਾਂ ਪੁੱਤਰ ਹੋਇਆ ਸੀ। ਸਾਰਾ ਪਰਿਵਾਰ ਹਸਪਤਾਲ ’ਚ ਸੀ। ਅਮਰਜੀਤ ਅਤੇ ਕਸ਼ਮੀਰ ਵੀ ਹਸਪਤਾਲ ’ਚ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਜਿਵੇਂ ਹੀ ਦੋਵੇਂ ਹਸਪਤਾਲ ਤੋਂ ਬਾਹਰ ਆਏ ਤਾਂ ਮੁਲਜ਼ਮ ਪਹਿਲਾਂ ਤੋਂ ਹੀ ਉਨ੍ਹਾਂ ਦੀ ਤਾਕ ’ਚ ਬੈਠੇ ਸਨ। ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ’ਤੇ ਗੋਲ਼ੀਆਂ ਵਰ੍ਹਾ ਦਿੱਤੀਆਂ। ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ। ਇਸ ਤੋਂ ਬਾਅਦ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ’ਚੋਂ ਗੈਸ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News