ਅਮਰੀਕਾ ''ਚ ਗ੍ਰਿਫ਼ਤਾਰ ਹੈਪੀ ਪਾਸੀਆ ਬਾਰੇ ਵੱਡੇ ਖ਼ੁਲਾਸੇ, ਮਾਂ ਤੇ ਭੈਣ ਬਾਰੇ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
Sunday, Apr 20, 2025 - 01:33 PM (IST)

ਜਲੰਧਰ/ਚੰਡੀਗੜ੍ਹ (ਧਵਨ)-ਅਮਰੀਕਾ ’ਚ ਗ੍ਰਿਫ਼ਤਾਰ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖ ਸੰਚਾਲਕ ਹੈਪੀ ਪਾਸੀਆ ਦੀ ਮਾਂ ਭੁਪਿੰਦਰ ਕੌਰ ਅਤੇ ਭੈਣ ਕਿਰਨਦੀਪ ਕੌਰ ਨੂੰ ਪੰਜਾਬ ਪੁਲਸ ਵੱਲੋਂ ਪਿਛਲੇ ਸਾਲ 26 ਨਵੰਬਰ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਵਿਰੁੱਧ ਰਾਮਦਾਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। 24 ਨਵੰਬਰ 2024 ਨੂੰ ਅੱਤਵਾਦੀ ਕਾਰਕੁੰਨਾਂ ਨੇ ਅਜਨਾਲਾ ਪੁਲਸ ਸਟੇਸ਼ਨ ਨੂੰ ਇਕ ਆਈ. ਈ. ਡੀ. ਨਾਲ ਉਡਾਉਣ ਦੀ ਸਾਜ਼ਿਸ਼ ਰਚੀ ਸੀ ਪਰ ਆਈ. ਈ. ਡੀ. ਨੂੰ ਕਾਰਕੁੰਨ ਤਕਨੀਕੀ ਤੌਰ ’ਤੇ ਤਿਆਰ ਨਹੀਂ ਕਰ ਸਕੇ।
ਇਹ ਵੀ ਪੜ੍ਹੋ: ਨਸ਼ੇ ਦੀ ਦਲਦਲ ਬਣਿਆ ਜਲੰਧਰ ਦਾ ਇਹ ਇਲਾਕਾ, ਕੁੜੀ ਨੂੰ ਸ਼ਰੇਆਮ ਇਸ ਹਾਲ 'ਚ ਵੇਖ ਪੁਲਸ ਨੇ ਕੀਤਾ...
ਇਸ ਕਾਰਨ ਬੰਬ ਫਟ ਨਹੀਂ ਸਕਿਆ। ਹੈਪੀ ਪਾਸੀਆ ਦੀ ਮਾਂ ਅਤੇ ਭੈਣ ’ਤੇ ਦੋਸ਼ ਸਨ, ਉਨ੍ਹਾਂ ਨੇ ਹੈਪੀ ਦੇ ਇਸ਼ਾਰੇ ’ਤੇ ਵਿਸਫੋਟਕ ਤਿਆਰ ਕਰਨ ਵਾਲਿਆਂ ਨੂੰ ਪਨਾਹ ਦਿੱਤੀ ਸੀ। ਇਸ ਵੇਲੇ ਹੈਪੀ ਪਾਸੀਆ ਦੀ ਮਾਂ ਅਤੇ ਭੈਣ ਜੇਲ੍ਹ ਵਿਚ ਹਨ। ਆਪਣੀ ਮਾਂ ਅਤੇ ਭੈਣ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੈਪੀ ਪਾਸੀਆ ਨੇ ਪੰਜਾਬ ਵਿਚ ਗ੍ਰਨੇਡ ਹਮਲੇ ਤੇਜ਼ ਕਰ ਦਿੱਤੇ ਸਨ। ਉਹ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਵਿਚ ਰੁੱਝਿਆ ਹੋਇਆ ਸੀ। ਉਹ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਗੂਗਲ ਅਤੇ ਯੂ-ਟਿਊਬ ਰਾਹੀਂ ਆਈ. ਈ. ਡੀ. ਤਿਆਰ ਕਰਨ ਦੀ ਜਾਣਕਾਰੀ ਦਿੰਦਾ ਸੀ। ਅਮਰੀਕਾ ਵਿਚ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਵਿਚ ਉਸ ਦੇ ਘਰ ਨੂੰ ਤਾਲਾ ਲੱਗਾ ਹੋਇਆ ਹੈ। ਉਸ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਰੂਪੋਸ਼ ਹੋ ਗਏ ਹਨ। ਉਨ੍ਹਾਂ ਨੂੰ ਡਰ ਹੈ ਕਿ ਪੰਜਾਬ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ ASI ਤੇ ਹੌਲਦਾਰ 'ਤੇ ਡਿੱਗੀ ਗਾਜ, ਹੋ ਗਿਆ ਵੱਡਾ ਐਕਸ਼ਨ
ਜ਼ਿਕਰਯੋਗ ਹੈ ਕਿ ਪਾਸੀਆ ’ਤੇ ਪੰਜਾਬ ਵਿਚ 14 ਅੱਤਵਾਦੀ ਹਮਲੇ ਕਰਨ ਦਾ ਦੋਸ਼ ਹੈ। ਪੰਜਾਬ ਵਿਚ ਪੁਲਸ ਅਦਾਰਿਆਂ ’ਤੇ ਹਮਲੇ ਵੀ ਪਾਸੀਆ ਵੱਲੋਂ ਕਰਵਾਏ ਜਾ ਰਹੇ ਸਨ ਕਿਉਂਕਿ ਪੰਜਾਬ ਪੁਲਸ ਨੇ ਉਸ ਦੀ ਮਾਂ ਅਤੇ ਭੈਣ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੂਬੇ ਦੇ ਸੀਨੀਅਰ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਹੁਣ ਉਸ ਦੇ ਹੋਰ ਰਿਸ਼ਤੇਦਾਰਾਂ ਦੀ ਭੂਮਿਕਾ ਦੀ ਵੀ ਜਾਂਚ ਸ਼ੁਰੂ ਕਰ ਸਕਦੀ ਹੈ। ਪੰਜਾਬ ਪੁਲਸ ਨੇ ਉਸ ਦੇ ਸੰਪਰਕ ਸਰੋਤਾਂ ਦਾ ਪਤਾ ਲਾਉਣਾ ਵੀ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਸਬੰਧ ਵਿਚ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਵੀ ਡਿਊਟੀਆਂ ਸੌਂਪੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਮਿਲੀ ਵੱਡੀ ਚਿਤਾਵਨੀ, ਜੇਕਰ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e