ਪੰਜਾਬ ''ਚ ਹੋਇਆ 3 ਦੋਸਤਾਂ ਦਾ ਕਤਲ, ਦੋਸਤ ਹੀ ਨਿਕਲੇ ਕਾਤਲ

Saturday, Nov 09, 2024 - 07:30 PM (IST)

ਪੰਜਾਬ ''ਚ ਹੋਇਆ 3 ਦੋਸਤਾਂ ਦਾ ਕਤਲ, ਦੋਸਤ ਹੀ ਨਿਕਲੇ ਕਾਤਲ

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਦੇ ਮੋਰਾਂਵਾਲੀ 'ਚ ਅੱਜ ਹੋਏ ਤਿਹਰੇ ਕਤਲ ਕਾਂਡ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਘਟਨਾ ਨੂੰ ਅੰਜਾਮ ਦੋਸਤਾਂ ਵੱਲੋਂ ਹੀ ਦਿੱਤਾ ਗਿਆ ਹੈ।  ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਧਿਰਾਂ ਵਿਚਾਲੇ ਪਹਿਲਾਂ ਦੋਸਤੀ ਸੀ ਅਤੇ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਚਲਾਇਆ ਜਾਂਦਾ ਸੀ ਅਤੇ ਬਾਅਦ ਵਿਚ ਦੋਹਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਹੁਣ ਆਪਸੀ ਰੰਜਿਸ਼ ਕਰਕੇ ਹੀ ਇਕ ਦੂਜੇ 'ਤੇ ਹਮਲਾ ਕਰਕੇ ਤਿੰਨ ਲੋਕਾਂ  ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮਣੀ, ਸੁਖਤਿਆਰ ਸਿੰਘ ਸੁੱਖਾ ਅਤੇ ਸ਼ਰਨ ਵਜੋਂ ਹੋਈ ਹੈ।  

ਜ਼ਿਕਰਯੋਗ ਹੈ ਕਿ ਗੜ੍ਹਸ਼ੰਕਰ ਦੇ ਮਸ਼ਹੂਰ ਪਿੰਡ ਮੋਰਾਂਵਾਲੀ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਸੀ ਜਦੋਂ ਤੇਜ਼ਧਾਰ ਹਥਿਆਰਾਂ ਅਤੇ ਗੋਲ਼ੀਆਂ ਚੱਲਣ ਕਾਰਨ ਦੋ ਧੜਿਆਂ ਵਿਚਾਲੇ ਹੋਈ ਖ਼ੂਨੀ ਝੜਪ 'ਚ ਇਕ ਧੜੇ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੂਜੇ ਗਰੁੱਪ ਦੇ ਦੋ ਵਿਅਕਤੀ ਵੀ ਜ਼ਖ਼ਮੀ ਹੋਏ। ਇਨ੍ਹਾਂ ਵਿਚੋਂ ਇਕ ਦੀ ਗੰਭੀਰ ਹਾਲਤ ਵੇਖਦੇ ਹੋਏ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ-  ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਹਨੀ ਸੇਠੀ ਨੇ ਸੋਸ਼ਲ ਮੀਡੀਆ 'ਤੇ ਖੋਲ੍ਹੀਆਂ ਕਈ ਪਰਤਾਂ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਆਪਣੇ ਦੋਸਤਾਂ ਸਮੇਤ ਪਿੰਡ ਮੋਰਾਂਵਾਲੀ ਵਿੱਚ ਸਿਆਸੀ ਪਾਰਟੀ ਦੀ ਰੈਲੀ ਵਿੱਚ ਜਾਣ ਲਈ ਆਪਣੀਆਂ ਗੱਡੀਆਂ ਵਿੱਚ ਰਵਾਨਾ ਹੋਇਆ ਸੀ। ਘਰ ਤੋਂ ਸੌ ਮੀਟਰ ਦੀ ਦੂਰੀ 'ਤੇ ਜਾਂਦੇ ਹੀ ਮਨਪ੍ਰੀਤ ਸਿੰਘ ਉਰਫ਼ ਮਨੀ ਦੀ ਹਵੇਲੀ ਦੇ ਬਾਹਰ ਉਨ੍ਹਾਂ ਦੀ ਲੜਾਈ ਹੋ ਗਈ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਨਸ਼ਾ ਛੂਡਾਊ ਕੇਂਦਰ ਤੋਂ ਆਪਣੇ ਸਾਥੀ ਮੰਗਵਾ ਲਏ ਅਤੇ ਸਾਥੀਆਂ ਨੇ ਮਨਪ੍ਰੀਤ ਸਿੰਘ ਦੀ ਹਵੇਲੀ 'ਚ ਦਾਖ਼ਲ ਹੋ ਕੇ ਮਨਪ੍ਰੀਤ ਸਿੰਘ ਉਰਫ਼ ਮਣੀ ਪੁੱਤਰ ਬਲਵੀਰ ਸਿੰਘ, ਸੁਖ਼ਤਿਆਰ ਸਿੰਘ ਉਰਫ਼ ਸੁੱਖਾ ਪੁੱਤਰ ਜਗਤਾਰ ਸਿੰਘ ਅਤੇ ਸ਼ਰਨਪ੍ਰੀਪ ਸਿੰਘ ਪੁੱਤਰ ਸੁਖਜਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦੇ ਬਾਹਰ ਖੜ੍ਹੇ ਦੋ ਮੋਟਰਸਾਈਕਲ ਭੰਨ ਦਿਤੇ। ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਜਨਵਰੀ ਤੱਕ ਲੱਗੀਆਂ ਸਖ਼ਤ ਪਾਬੰਦੀਆਂ

PunjabKesari

ਲੜਾਈ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਸਾਥੀ ਉਥੋਂ ਫਰਾਰ ਹੋ ਗਏ। ਪਿੰਡ ਵਾਲਿਆਂ ਨੇ ਝੜਪ ਵਿੱਚ ਗੰਭੀਰ ਜ਼ਖ਼ਮੀ ਹੋਏ ਤਿੰਨ ਨੌਜਵਾਨਾਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕੇ ਲਾਸ਼ਾਂ ਨੂੰ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਦੂਜੇ ਪਾਸੇ ਇਸ ਝੜਪ ਵਿੱਚ ਦੂਜੇ ਧੜੇ ਦਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵੀ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਡੀ. ਐੱਸ. ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ। ਉਨ੍ਹਾਂ ਕਿਹਾ ਕਿ ਹੁਣ ਤੱਕ 5 ਬੰਦੇ ਰਾਉਂਡਅਪ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ: ਆਦਮਪੁਰ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਇਹ ਦੋ ਫਲਾਈਟਾਂ

ਪਰਿਵਾਰ ਵਾਲਿਆਂ ਨੇ ਪੁਲਸ 'ਤੇ ਦੋਸ਼ ਲਾਏ
ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਮੁਰਦਾਘਰ ਚ ਮ੍ਰਿਤਕਾਂ ਨੂੰ ਵੇਖਣ ਆਏ ਘਰਵਾਲਿਆਂ ਨੇ ਪੁਲਸ 'ਤੇ ਦੋਸ਼ ਲਾਇਆ ਕਿ ਉਹ ਸਮਾਂ ਰਹਿੰਦੇ ਕਾਰਵਾਈ ਕਰਦੇ ਤਾਂ ਇਸ ਕਤਲ ਕਾਂਡ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਹਮਲਾਵਰ ਦੀ ਗਿਣਤੀ 40-45 ਸੀ ਅਤੇ ਉਹ ਸਾਜ਼ਿਸ਼ ਦੇ ਤਹਿਤ ਇਕੱਠੇ ਹੋ ਕੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਹੀ ਆਏ ਸਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ

ਖ਼ੂਨੀ ਝੜਪ ਨੂੰ ਰੋਕਿਆ ਜਾ ਸਕਦਾ ਸੀ
ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਦੋਵਾਂ ਧੜਿਆਂ ਵਿੱਚ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਦੋਵਾਂ ਧਿਰਾਂ ਵੱਲੋਂ ਪੁਲਸ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਸਨ ਪਰ ਪੁਲਸ ਵੱਲੋਂ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੋਏ ਝਗੜੇ ਵਿੱਚ ਪਹਿਲਾਂ ਮਨਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਸਬੰਧੀ ਐੱਮ. ਐੱਲ. ਆਰ. ਵੀ ਦਰਜ ਕਰਵਾਈ ਗਈ ਸੀ, ਇਸ ਦੀ ਸੂਚਨਾ ਸਿਹਤ ਵਿਭਾਗ ਵੱਲੋਂ ਗੜ੍ਹਸ਼ੰਕਰ ਪੁਲਸ ਨੂੰ ਦਿੱਤੀ ਗਈ ਸੀ। ਦੂਜੇ ਪਾਸੇ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨੇ ਉਨ੍ਹਾਂ ਦੀ ਲੜਕੀ ਦੇ ਵਿਆਹ ਦੀ ਜਾਗੋ ਪਾਰਟੀ ਦੌਰਾਨ ਬੁਲਟ ਮੋਟਰਸਾਈਕਲ ਤੋਂ ਪਟਾਕੇ ਚਲਾ ਕੇ ਹੰਗਾਮਾ ਕਰ ਦਿੱਤਾ ਸੀ ਅਤੇ ਇਸ ਸਬੰਧੀ ਪੁਲਸ ਦੇ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਕੀਤੀ ਗਈ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪੁਲਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਇਸ ਕਤਲ ਕਾਂਡ ਨੂੰ ਰੋਕਿਆ ਜਾ ਸਕਦਾ ਸੀ।

ਇਹ ਵੀ ਪੜ੍ਹੋ- ਪੰਜਾਬ ਹੋਇਆ ਸ਼ਰਮਸਾਰ, ਹਿਮਾਚਲ ਦੀ ਕੁੜੀ ਦੀ ਰੋਲਦਾ ਰਿਹਾ ਪੱਤ, ਡਾਕਟਰ ਕੋਲ ਪੁੱਜੀ ਤਾਂ ਖੁੱਲ੍ਹਿਆ ਭੇਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


author

shivani attri

Content Editor

Related News